ਰਾਸਾ ਪੰਜਾਬ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ
ਰਾਸਾ ਪੰਜਾਬ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Publish Date: Wed, 13 May 2026 05:42 PM (IST)
Updated Date: Thu, 14 May 2026 04:03 AM (IST)

ਫੋਟੋ-37 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : 10ਵੀਂ ਤੇ 12ਵੀਂ ਕਲਾਸ ਦੀ ਮੈਰਿਟ ਲਿਸਟ ’ਚ ਆਪਣਾ ਸਥਾਨ ਬਣਾ ਕੇ ਆਪਣੇ ਮਾਤਾ-ਪਿਤਾ, ਸਕੂਲ, ਅਧਿਆਪਕਾਂ ਤੇ ਸਮੂਹ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਬੱਚਿਆਂ ਨੂੰ ਰਾਸਾ ਪੰਜਾਬ ਦੇ ਜਰਨਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਨੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸੁਜੀਤ ਸ਼ਰਮਾ ਬਬਲੂ ਵੱਲੋਂ ਉਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ 10ਵੀਂ ਅਤੇ 12ਵੀਂ ਕਲਾਸ ਦੀ ਮੈਰਿਟ ਲਿਸਟ ’ਚ ਆਪਣਾ ਸਥਾਨ ਬਣਾਕੇ ਆਪਣੇ ਮਾਤਾ-ਪਿਤਾ, ਸਕੂਲ, ਅਧਿਆਪਕਾਂ ਅਤੇ ਸਮੂਹ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਵਿਦਿਆਰਥੀਆਂ ਦੀ ਕੜੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੱਚੀ ਰਹਿਨੁਮਾਈ ਦਾ ਨਤੀਜਾ ਹੈ। ਸੁਜੀਤ ਸ਼ਰਮਾ ਬੱਬਲੂ ਨੇ ਕਿਹਾ ਕਿ ਅਸੀਂ ਉਨ੍ਹਾਂ ਮਾਪਿਆਂ ਨੂੰ ਵੀ ਦਿਲੋਂ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯੋਗਦਾਨ ਦਿੱਤਾ। ਇਸ ਦੇ ਨਾਲ ਹੀ ਸਾਰੇ ਪ੍ਰਿੰਸੀਪਲ, ਅਧਿਆਪਕ ਵਰਗ ਅਤੇ ਸਕੂਲ ਮੈਨੇਜਮੈਂਟ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਮਿਹਨਤ, ਸਮਰਪਣ ਅਤੇ ਰਹਿਨੁਮਾਈ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਾਡੇ ਵਿਿਦਆਰਥੀ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ ਵਿਚ ਨਵੀਆਂ ਪ੍ਰਾਪਤੀਆਂ ਕਰਕੇ ਆਪਣੇ ਪਰਿਵਾਰ, ਸਕੂਲ ਅਤੇ ਪੰਜਾਬ ਦਾ ਨਾਂ ਰੋਸ਼ਨ ਕਰਦੇ ਰਹਿਣਗੇ। ਅੰਤ ਵਿਚ ਉਨ੍ਹਾਂ ਸਾਰੇ ਵਿਿਦਆਰਥੀਆਂ ਦੇ ਚੰਗੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਕਰੇ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾਂ ਤਰੱਕੀ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਕਾਮਯਾਬੀਆਂ ਨਾਲ ਭਰੀ ਰਹੇ।