ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ
ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ
Publish Date: Wed, 13 May 2026 05:50 PM (IST)
Updated Date: Thu, 14 May 2026 04:04 AM (IST)

ਫੋਟੋ-24 ਕੈਪਸ਼ਨ-ਸ੍ਰੀ ਗੁਰੂ ਹਰਗੋਬਿੰਦ ਹਾਈ ਸਕੂਲ ਚਵਿੰਡਾ ਦੇਵੀ ਦੇ ਅੱਵਲ ਆਏ ਬੱਚਿਆਂ ਨੂੰ ਸੀਲਡਾਂ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸੁਖਦੀਪ ਕੌਰ ਤੇ ਹੋਰ। ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਸ੍ਰੀ ਗੁਰੂ ਹਰਗੋਬਿੰਦ ਹਾਈ ਸਕੂਲ ਚਵਿੰਡਾ ਦੇਵੀ ਦੇ ਦਸਵੀਂ ਜਮਾਤ ਪੰਜਾਬ ਬੋਰਡ ਦੀ ਪ੍ਰੀਖਿਆ ਵਿਚ 28 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿੰਨਾਂ ਵਿੱਚੋਂ 25 ਵਿਦਿਆਰਥੀਆਂ ਨੇ ਪਹਿਲਾ ਦਰਜਾ ਤੇ 3 ਵਿਦਿਆਰਥੀਆਂ ਨੇ ਦੂਜਾ ਦਰਜਾ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੀ ਵਿਦਿਆਰਥਣ ਹਰਸਿਮਰਨਜੀਤ ਕੌਰ ਨੇ ਸਕੂਲ ਵਿਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਅਤੇ ਕ੍ਰਿਤਿਕਾ ਨੇ ਦੂਜਾ ਦਰਜਾ ਹਾਸਲ ਕੀਤਾ ਤੇ ਮਨਜੋਤ ਕੌਰ ਨੇ ਸਕੂਲ ਵਿਚੋਂ ਤੀਸਰਾ ਦਰਜਾ ਹਾਸਲ ਕੀਤਾ। ਇਸੇ ਤਰ੍ਹਾਂ ਸ੍ਰੀ ਗੁਰੂ ਹਰਗੋਬਿੰਦ ਹਾਈ ਸਕੂਲ ਚਵਿੰਡਾ ਦੇਵੀ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਸੁਖਦੀਪ ਕੌਰ ਅਤੇ ਸਮੂਹ ਸਟਾਫ ਨੂੰ ਜਾਂਦਾ ਹੈ ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਦਾ ਚੰਗਾ ਨਤੀਜਾ ਆਇਆ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਸੁਖਦੀਪ ਕੌਰ ਨੇ ਪੜ੍ਹਾਈ ਦੇ ਨਾਲ ਨਾਲ ਵਿਿਦਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਵੱਲ ਵੀ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਜਿਨਾਂ ਵਿਿਦਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਵਿੱਚੋਂ ਚੰਗੀਆਂ ਪੁਜੀਸ਼ਨਾਂ ਲਈਆਂ ਹਨ, ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਖਦੀਪ ਕੌਰ, ਰਾਹੁਲ ਸ਼ਰਮਾ ਮਾਨਸ਼ੀ ਸ਼ਰਮਾ, ਹਰਪ੍ਰੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ।