ਮੋਨਟੈਂਸਰੀ ਖਾਲਸਾ ਅਕੈਡਮੀ ਦਾ ਨਤੀਜਾ ਰਿਹਾ ਸ਼ਾਨਦਾਰ
ਮੋਨਟੈਂਸਰੀ ਖਾਲਸਾ ਅਕੈਡਮੀ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 05:52 PM (IST)
Updated Date: Thu, 14 May 2026 04:04 AM (IST)
ਫੋਟੋ-3 ਫੋਟੋ ਕੈਪਸਨ - ਪੁਜੀਸ਼ਨਾਂ ਲੈਣ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਗੁਰਮੁੱਖ ਸਿੰਘ, ਡਾਇਰੈਕਟਰ ਨਿਸ਼ਾਨ ਸਿੰਘ ਤੇ ਹੋਰ। ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਂਕ ਮਹਿਤਾ : ਨਿਰੋਲ ਪੇਂਡੂ ਖੇਤਰ ਵਿਚ ਚੱਲ ਰਹੀ ਮੋਨਟੈਂਸਰੀ ਖਾਲਸਾ ਅਕੈਡਮੀ (ਸੀਨੀਅਰ ਸੈਕੰਡਰੀ) ਅਰਜਨ ਮਾਂਗਾ ਜਿਲ੍ਹਾ ਅੰਮ੍ਰਿਤਸਰ ਦੀ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੀ ਹੋਣਹਾਰ ਵਿਿਦਆਰਥਣ ਜੈਸਮੀਨ ਕੌਰ ਨੇ 90 ਫੀਸਦੀ, ਅਨੂਪ੍ਰੀਤ ਕੌਰ ਨੇ 89 ਫੀਸਦੀ, ਜੀਨਤ ਗਿੱਲ ਨੇ 88 ਫੀਸਦੀ, ਹਰਸਿਮਰਨ ਕੌਰ, ਜੈਸਮੀਨ ਕੌਰ ਕੌਰ ਅਤੇ ਪਰਮਿੰਦਰ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਜਦਕਿ ਬਾਕੀ ਸਭ ਨੇ ਫਸਟ ਡਵੀਜ਼ਨ ਵਿੱਚ ਪਾਸ ਹੋ ਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਮੁੱਖ ਸਿੰਘ ਤੇ ਡਾਇਰੈਕਟਰ ਨਿਸ਼ਾਨ ਸਿੰਘ ਨੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਅਤੇ ਜ਼ਿੰਦਗੀ ਵਿੱਚ ਮਿਹਨਤ ਲਗਨ ਤੇ ਹਿੰਮਤ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ।