ਰੇਡੀਐਂਟ ਰੋਜਿਜ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਰੇਡੀਐਂਟ ਰੋਜਿਜ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 06:10 PM (IST)
Updated Date: Thu, 14 May 2026 04:04 AM (IST)
ਫੋਟੋੋ-19 ਕੈਪਸ਼ਨ : ਰੇਡੀਐਂਟ ਰੋਜਿਜ ਸਕੂਲ ਵਿਖੇ ਹੋਣਹਾਰ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੇਡੀਐਂਟ ਰੋਜਿਜ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸ਼ਾਨਦਾਰ ਰਿਹਾ ਹੈ। ਇਸ ਨਤੀਜੇ ਦੀ ਖੁਸ਼ੀ ਦਾ ਜਸ਼ਨ ਸਕੂਲ ਦੇ ਵਿਹੜੇ ਵਿਚ ਬੱਚਿਆਂ ਨਾਲ ਸਕੂਲ ਪ੍ਰਬੰਧਕਾਂ ਵਲੋਂ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਦੀਪਿਕਾ ਨੇ 92 ਫ਼ੀਸਦੀ, ਨਿਤਿਨ ਨੇ 91 ਫ਼ੀਸਦੀ, ਲਵਜੋਤ ਕੌਰ ਤੇ ਅਰਸ਼ਦੀਪ ਸਿੰਘ ਨੇ 90 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਜਸਮੇਹ ਕੌਰ ਅਤੇ ਕਨਵ ਸ਼ਰਮਾ ਨੇ 88 ਫ਼ੀਸਦੀ ਅੰਕ ਹਾਸਲ ਕੀਤੇ ਹਨ। ਬਾਕੀ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੀ ਵੱਧ ਅੰਕ ਹਾਸਲ ਕੀਤੇ ਹਨ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਇਨ੍ਹਾਂ ਹੋਣਹਾਰ ਬੱਚਿਆਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਅਧਿਆਪਕਾਂ ਵਲੋਂ ਕਰਵਾਈ ਮਿਹਨਤ ਰੰਗ ਲਿਆਈ ਹੈ ਅਤੇ ਇਸ ਚੰਗੇ ਨਤੀਜੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਕੀਰਤੀ, ਸ਼ਮਾ, ਨੀਰੂ, ਦੀਪਸ਼ਿਖਾ, ਪੂਨਮ, ਸੁਮਨ, ਮੋਨਿਕਾ ਆਦਿ ਹਾਜ਼ਰ ਸਨ।