ਜਸਮੀਤ ਕੌਰ ਨੇ 98 ਫ਼ੀਸਦੀ ਅੰਕ ਹਾਸਲ ਕੀਤੇ
ਜਸਮੀਤ ਕੌਰ ਨੇ 98 ਪ੍ਰਤੀਸ਼ਤ ਅੰਕਾਂ ਨਾਲ ਮੈਰਿਟ ’ਚ ਹਾਸਲ ਕੀਤਾ ਸਥਾਨ
Publish Date: Wed, 13 May 2026 06:16 PM (IST)
Updated Date: Thu, 14 May 2026 04:06 AM (IST)
ਫੋਟੋ: 32 ਕੈਪਸ਼ਨ : ਮੈਰਿਟ ਲੀਸਟ ਵਿਚ ਸਥਾਨ ਹਾਸਲ ਕਰਨ ਵਾਲੀ ਜਸਮੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੀਪਲ ਰਮਾ ਮਹਾਜਨ ਤੇ ਹੋਰ। ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ 12ਵੀਂ ਜਮਾਤ ਦੇ ਨਤੀਜਿਆਂ ’ਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੀਆਂ ਨੇ ਬਾਜ਼ੀ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਰਮਾ ਮਹਾਜਨ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਸਟੇਟ ਮੈਰਿਟ ਤੋਂ ਬਾਅਦ ਹੁਣ ਸਕੂਲ ਦੀ ਆਰਟਸ ਸਟ੍ਰੀਮ ਦੀ ਵਿਦਿਆਰਥਣ ਜਸਮੀਤ ਕੌਰ ਨੇ 98 ਪ੍ਰਤੀਸ਼ਤ ਨੰਬਰ ਹਾਸਲ ਕਰ ਕੇ ਸਟੇਟ ਮੈਰਿਟ ਸੂਚੀ ’ਚ ਆਪਣਾ ਨਾਂ ਚਮਕਾਇਆ ਹੈ। ਉਨ੍ਹਾਂ ਦੱਸਿਆ ਕਿ ਜਸਮੀਤ ਕੌਰ ਨੇ ਜ਼ਿਲ੍ਹੇ ’ਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਕੂਲ ਦੀਆਂ ਹੋਰ ਵਿਦਿਆਰਥਣਾਂ ਰਵਨੀਤ ਕੌਰ ਨੇ 94.6, ਹਰਮਨ ਨੇ 93.6, ਇੰਦਰਜੀਤ ਨੇ 93.4, ਜਸਮੀਤ ਨੇ 92.8, ਐਂਜਲ ਨੇ 92.8, ਕਿਰਨਜੋਤ ਨੇ 92.6, ਕਿਰਨ ਨੇ 90.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਸਕੂਲ ਦੀਆਂ ਵਿਦਿਆਰਥਣਾਂ ਨੇ ਇਲੈਕਟਿਵ ਇੰਗਲਿਸ਼ ਅਤੇ ਪੋਲੀਟੀਕਲ ਸਾਇੰਸ ਵਿੱਚੋਂ 100 ਫੀਸਦੀ ਅੰਕ ਹਾਸਲ ਕਰਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ।