ਰੇਅ ਵੰਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਰੇਅ ਵੰਨ ਇੰਟਰਨੈਸ਼ਨਲ ਸਕੂਲ ਦਸਵੀ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 06:24 PM (IST)
Updated Date: Thu, 14 May 2026 04:06 AM (IST)

ਫੋਟੋ:12 ਕੈਪਸ਼ਨ : ਦਸਵੀ ਕਲਾਸ ਦੇ ਨਤੀਜਿਆਂ ਵਿਚ ਅੱਵਲ ਰਹੇ ਵਿਿਦਆਰਥੀਆਂ ਨੂੰ ਵਧਾਈ ਦਿੰਦੇ ਹੋਏ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦੇ ਐਮਡੀ ਅਮਰਪ੍ਰੀਤ ਸਿੰਘ ਨਾਲ ਪ੍ਰਿੰ. ਵਰਿੰਦਰ ਕੁਮਾਰ, ਗੁਰਪ੍ਰੀਤ ਕੌਰ ਅਤੇ ਹੋਰ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦਸਵੀ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤਹਿਤ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਦਿੱਤੀ ਆਏ ਨਤੀਜਿਆਂ ਤਹਿਤ ਗਗਨਦੀਪ ਕੌਰ ਨੇ 94 ਫੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ, ਅਨਮੋਲਪ੍ਰੀਤ ਕੌਰ ਨੇ 93.5 ਫੀਸਦੀ ਅੰਕ ਲੈ ਕੇ ਦੂਸਰਾ ਤੇ ਯੁਵਲੀਨ ਕੌਰ ਨੇ 92.7 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਮੈਨੈਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਸਕੂਲ ਦੇ ਮਿਹਨਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਦਸਵੀ ਕਲਾਸ ਵਿਚੋਂ ਅੱਵਲ ਆਏ ਵਿਿਦਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਸਨਮਾਨਿਤ ਕੀਤਾ ਅਤੇ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਐੱਮਡੀ ਅਮਰਪ੍ਰੀਤ ਸਿੰਘ ਦੇ ਨਾਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਵਰਿੰਦਰ ਕੁਮਾਰ, ਰਮਨਦੀਪ ਕੌਰ, ਮਨਦੀਪ ਕੌਰ, ਕਵਲਜੀਤ ਕੌਰ, ਅਮਨਬੀਰ ਕੌਰ, ਨੀਤੂ ਬਾਲਾ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਪ੍ਰਮਪ੍ਰੀਤ ਸਿੰਘ, ਅਮਨਦੀਪ ਸਿੰਘ, ਕਵਲਜੀਤ ਤੇ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ।