ਕਾਂਗਰਸ ਵੱਲੋਂ ਮਜੀਠਾ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ
ਕਾਂਗਰਸ ਪਾਰਟੀ ਵਲੋਂ ਮਜੀਠਾ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ
Publish Date: Wed, 13 May 2026 06:29 PM (IST)
Updated Date: Thu, 14 May 2026 04:07 AM (IST)

ਫੋਟੋ:16 ਕੈਪਸ਼ਨ : ਮਜੀਠਾ ਨਗਰ ਕੌਂਸਲ ਚੋਣਾਂ ਸਬੰਧੀ ਮੀਟਿੰਗ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨਾਲ ਅਬਜਰਵਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਤੇ ਹੋਰ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ’ਚ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਮਜੀਠਾ ਸ਼ਹਿਰ ਦੀਆਂ 13 ਵਾਰਡਾਂ ਤੇ ਹੋਣ ਵਾਲੀਆਂ ਚੋਣਾਂ ਸਬੰਧੀ ਮੀਟਿੰਗ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਦੇ ਗ੍ਰਹਿ ਵਿਖੇ ਕੀਤੀ। ਮੀਟਿੰਗ ’ਚ ਸਾਰੀਆਂ 13 ਵਾਰਡਾਂ ਤੇ ਸ਼ਹਿਰ ਵਾਸੀਆਂ ਤੇ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਸਲਾਹ ਨਾਲ ਨਾਵਾਂ ਨੂੰ ਅੰਤਿਮ ਛੋਹਾਂ ਦੇਣ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਤੇ ਕੋਆਰਡੀਨੇਟਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਦੀ ਹਾਜ਼ਰੀ ਵਿਚ ਨਾਵਾਂ ਦੀ ਜਾਣਕਾਰੀ ਵੀਂ ਮੁਹੱਈਆ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪਿਛਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸੱਤਾ ਧਿਰ ਨੇ ਸਾਡੇ ਉਮੀਦਵਾਰਾਂ ਦੇ ਕਾਗਜ਼ ਹੀ ਨਹੀਂ ਦਾਖ਼ਲ ਹੋਣ ਦਿੱਤੇ ਸਨ। ਉਨ੍ਹਾਂ ਆਪਣੇ ਉਮੀਦਵਾਰਾਂ ਤੇ ਵਰਕਰਾਂ ਨੂੰ ਇਸ ਵਾਰ ਸੁਚੇਤ ਰਹਿਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਵਾਰ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜਵਾਬ ਦਿਆਂਗੇ। ਇਸ ਮੌਕੇ ਨਵਦੀਪ ਸਿੰਘ ਸੋਨਾ ਮਜੀਠਾ ਨੇ ਸ਼ਹਿਰ ਵਾਸੀਆਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮਜੀਠਾ ਕਸਬੇ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਜਿਤਾਓ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵੀਲ, ਕਸ਼ਮੀਰ ਸਿੰਘ ਮਹਿਤਾ, ਬਲਾਕ ਦੇ ਪ੍ਰਧਾਨ ਨਵਤੇਜ ਪਾਲ ਸਿੰਘ, ਬਲਾਕ ਪ੍ਰਧਾਨ ਸੰਨੀ ਕਾਜੀਕੋਟ, ਸੁਖਵਿੰਦਰ ਸਿੰਘ ਆਕੜ, ਗੁਰਪਾਲ ਸਿੰਘ ਸੇਠ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਲਾਡੀ ਮਜੀਠਾ, ਚਰਨਜੀਤ ਸਿੰਘ, ਜਤਿੰਦਰ ਸਿੰਘ, ਜਗਦੀਸ਼ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਭੁੱਲਰ, ਕਾਹਨ ਸਿੰਘ, ਮਨੋਹਰ ਲਾਲ , ਸਰਪੰਚ ਗੁਰਭੇਦ ਸਿੰਘ , ਹਰਦਿਆਲ ਸਿੰਘ, ਪਲਵਿੰਦਰ ਸਿੰਘ ਪੰਧੇਰ, ਸੋਨੀ ਗਿੱਲ , ਹਰਮਨ ਮਜੀਠਾ , ਸੁਖਵਿੰਦਰ ਸਿੰਘ ਰੰਧਾਵਾ, ਪਰਮਜੀਤ ਸਿੰਘ, ਪ੍ਰਗਟ ਸਿੰਘ, ਅਸ਼ੋਕ ਕੁਮਾਰ, ਸੁਲੱਖਣ ਸਿੰਘ , ਝਿਲਮਿਲ ਸਿੰਘ ਬਾਠ, ਜਗਦੇਵ ਸਿੰਘ ਤੇ ਹੋਰ ਵੀ ਆਗੂ ਮੌਜੂਦ ਸਨ।