ਮਜੀਠੀਆ ਨੇ ਨਗਰ ਕੌਂਸਲ ਚੋਣਾਂ ਬਾਰੇ ਕੀਤੀਆਂ ਵਿਚਾਰਾਂ
ਮਜੀਠੀਆ ਨੇ ਨਗਰ ਕੌਂਸਲ ਚੋਣਾਂ ਬਾਰੇ ਕੀਤਾ ਵਿਚਾਰ ਵਟਾਂਦਰਾ
Publish Date: Wed, 13 May 2026 06:33 PM (IST)
Updated Date: Thu, 14 May 2026 04:07 AM (IST)
ਫੋਟੋ-23 ਕੈਪਸ਼ਨ : ਮੀਟਿੰਗ ਦੌਰਾਨ ਬਿਕਰਮ ਸਿੰਘ ਮਜੀਠੀਆ ਨਾਲ ਦਿਲਬਾਗ ਸਿੰਘ ਅੰਨਗੜ੍ਹ, ਰਣਧੀਰ ਸਿੰਘ ਗੋਰਾ ਰੰਧਾਵਾ, ਸੰਦੀਪ ਸਿੰਘ ਜੁਗਰਾਜ ਗੁੰਮਟਾਲਾ ਤੇ ਤਰਸੇਮ ਸਿੰਘ ਚੰਗਿਆੜਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਾਬਕਾ ਮੰਤਰੀ ਤੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਵਲੋਂ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪੁਤਲੀਘਰ ਸਰਕਲ ਤੋਂ ਪ੍ਰਧਾਨ ਰਣਧੀਰ ਸਿੰਘ ਗੋਰਾ ਰੰਧਾਵਾ, ਸੰਦੀਪ ਸਿੰਘ ਜੁਗਰਾਜ ਗੁੰਮਟਾਲਾ, ਤਰਸੇਮ ਸਿੰਘ ਚੰਗਿਆੜਾ ਆਦਿ ਹਾਜ਼ਰ ਸਨ। ਬਿਕਰਮ ਮਜੀਠੀਆ ਨੇ 26 ਮਈ ਨੂੰ ਹੋਣ ਵਾਲੀਆਂ ਮਜੀਠਾ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਆਗਆਂ ਦੀਆਂ ਡਿਊਟੀਆਂ ਵੀ ਲਗਾਈਆਂ। ਮਜੀਠੀਆ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ। ਇਸ ਦੌਰਾਨ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪੁਤਲੀਘਰ ਸਰਕਲ ਤੋਂ ਪ੍ਰਧਾਨ ਰਣਧੀਰ ਸਿੰਘ ਗੋਰਾ ਰੰਧਾਵਾ ਨੇ ਮਜੀਠੀਆ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਨਾਲ ਪ੍ਰਚਾਰ ਕਰਨਗੇ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਸਨਮਾਨਿਤ ਵੀ ਕੀਤਾ ਗਿਆ।