ਦਮਦਮੀ ਟਕਸਾਲ ਨੇ ਭਲਾਈਪੁਰ ਪੂਰਬਾਂ ਵਿਖੇ ਸਜਾਏ ਸ਼ਹੀਦੀ ਦੀਵਾਨ
ਦਮਦਮੀ ਟਕਸਾਲ ਨੇ ਭਲਾਈਪੁਰ ਪੂਰਬਾਂ ਵਿਖੇ ਸਜਾਏ ਸ਼ਹੀਦੀ ਦੀਵਾਨ
Publish Date: Wed, 13 May 2026 06:59 PM (IST)
Updated Date: Thu, 14 May 2026 04:10 AM (IST)

ਫੋਟੋ ਕੈਪਸਨ - ਸਮਾਗਮ ਦੌਰਾਨ ਅਰਦਾਸ ਬੇਨਤੀ ਕਰਨ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਜਥੇ ਦੇ ਸਿੰਘ। ਫੋਟੋ-13 ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ, ਚੌਕ ਮਹਿਤਾ : ਸਾਕਾ ਨੀਲਾ ਤਾਰਾ (ਬਲਿਊ ਸਟਾਰ ਆਪ੍ਰੇਸ਼ਨ) ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਵੱਖ-ਵੱਖ ਨਗਰਾਂ ’ਚ ਰੋਜਾਨਾ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿੰਡ ਭਲਾਈਪੁਰ ਪੂਰਬਾਂ ਦੇ ਗੁਰੁਦਆਰਾ ਸਾਹਿਬ ਵਿਖੇ ਸ਼ਾਮ ਵੇਲੇ ਦੇ ਦੀਵਾਨ ਸਜਾਏ ਗਏ। ਇਸ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜੱਥੇ ਨੇ ਰਸਮਈ ਕੀਰਤਨ ਸਰਵਣ ਕਰਵਾਇਆ। ਉਪਰੰਤ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਭਾਈ ਸੰਤੋਖ ਸਿੰਘ ਜੀ ਦੁਆਰਾ ਰਚਿਤ ਸ੍ਰੀ ਸੂਰਜ ਪ੍ਰਕਾਸ਼ ਗ੍ਰੰਥ ਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਨਾਲ ਸਬੰਧਤ ਪਾਵਨ ਇਤਹਾਸ ਦੀ ਲੜੀਵਾਰ ਕਥਾ ਸਰਵਨ ਕਰਵਾਈ। ਇਸ ਦੌਰਾਨ ਗਿਆਨੀ ਖਾਲਸਾ ਨੇ ਸੰਗਤ ਨੂੰ ਦਸਾਂ ਨਹੁਆਂ ਦੀ ਕਿਰਤ ਕਰਨ ਅਤੇ ਸੱਚ ਦੇ ਮਾਰਗ ’ਤੇ ਚੱਲਣ ਲਈ ਆਖਿਆ। ਉਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ, ਅੰਮ੍ਰਿਤ ਛੱਕਣ ਤੇ ਸਿੰਘ ਸੱਜਣ ਦੀ ਅਪੀਲ ਕੀਤੀ। ਇਸ ਸਮੇਂ ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਖਾਲਸਾ ਨੇ ਨਿਭਾਈ ਤੇ ਸਟੇਜ ਦਾ ਸੰਚਾਲਨ ਪ੍ਰਿੰ. ਗੁਰਦੀਪ ਸਿੰਘ ਰੰਧਾਵਾ ਨੇ ਕੀਤਾ। ਸਮਾਗਮ ਦੇ ਅਖੀਰ ਚ ਗਿਆਨੀ ਤੇਜਬੀਰ ਸਿੰਘ ਭਲਾਈਪੁਰ (ਕੈਨੇਡਾ) ਹੋਰਨਾਂ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਸਤਿਕਾਰ ’ਚ ਦੁਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਮਲਕੀਤ ਸਿੰਘ ਖਾਲਸਾ ਜੱਬੋਵਾਲ ਜਥੇਦਾਰ ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪ੍ਰਿੰ. ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਭਾਈ ਜੁਝਾਰ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ, ਪੋ੍. ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।