ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀ ਹੋਈ ਦਾਖ਼ਲ
ਪਹਿਲੇ ਦਿਨ ਕੋਈ ਨਾਮਜਦਗੀ ਪੱਤਰ ਦਾਖਲ ਨਹੀ ਹੋਇਆ
Publish Date: Wed, 13 May 2026 07:01 PM (IST)
Updated Date: Thu, 14 May 2026 04:10 AM (IST)
ਫੋਟੋ: 58 ਕੈਪਸ਼ਨ: ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਮਜੀਠਾ ਰਜਨੀਸ਼ ਅਰੋੜਾ ਜਾਣਕਾਰੀ ਦਿੰਦੇ ਹੋਏ। * ਸਾਰੇ ਪ੍ਰਬੰਧ ਮੁਕੰਮਲ : ਐੱਸਡੀਐੱਮ ਮਜੀਠਾ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਪੰਜਾਬ ’ਚ ਨਗਰ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਦਾ ਪਹਿਲਾ ਦਿਨ ਸੀ। ਅੱਜ ਬੁੱਧਵਾਰ 13 ਮਈ ਨੂੰ ਪਹਿਲੇ ਦਿਨ ਨਗਰ ਮਜੀਠਾ ਨਗਰ ਕੌਂਸਲ ਚੋਣਾਂ ਲਈ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ। ਰਿਟਰਨਿੰਗ ਅਫਸਰ-ਕਮ-ਐੱਸਡੀਐੱਮ ਮਜੀਠਾ ਰਜ਼ਨੀਸ਼ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਮਜੀਠਾ ਵਿੱਚ ਕੁਲ 13 ਵਾਰਡਾਂ ਹਨ ਅਤੇ ਇਨ੍ਹਾਂ ਸਾਰੀਆਂ ਵਾਰਡਾਂ ਵਾਸਤੇ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਨਾਮਜਦਗੀ ਪੱਤਰ ਲੈਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਨਾਮਜਦਗੀ ਪੱਤਰ ਪੂਰੇ ਪਾਰਦਰਸ਼ੀ ਢੰਗ ਨਾਲ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਏ ਜਾਣਗੇ। ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ। ਚੋਣਾਂ ਲਈ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।