ਸਨਸਿਟੀ ਨੇੜੇ ਟਰਾਂਸਫਾਰਮਰ ਨੂੰ ਲੱਗੀ ਅੱਗ
ਸਨਸਿਟੀ ਨੇੜੇ ਟਰਾਂਸਫਾਰਮਰ ਨੂੰ ਲੱਗੀ ਅੱਗ
Publish Date: Wed, 13 May 2026 07:19 PM (IST)
Updated Date: Thu, 14 May 2026 04:12 AM (IST)
ਫੋਟੋ 94 ਹਿੰਦੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੁੱਧਵਾਰ ਸ਼ਾਮ ਨੂੰ ਆਏ ਤੂਫਾਨ ਦੌਰਾਨ ਸਨਸਿਟੀ ਨੇੜੇ ਇਕ ਖਾਲੀ ਜਗ੍ਹਾ ਵਿਚ ਪਏ ਟਰਾਂਸਫਾਰਮਰਾਂ ਨੂੰ ਅੱਗ ਲੱਗ ਗਈ। ਤੂਫਾਨ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਨੇ ਪਾਣੀ ਬੋਛਾਰਾਂ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਅਫਸਰ ਬਲਕਾਰ ਸਿੰਘ ਨੇ ਦੱਸਿਆ ਕਿ ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਸੂਚਨਾ ਸ਼ਾਮ 5:30 ਵਜੇ ਦੇ ਕਰੀਬ ਮਿਲੀ ਸੀ। ਫਾਇਰ ਬ੍ਰਿਗੇਡ ਕਰਮਚਾਰੀ ਤੁਰੰਤ ਪਹੁੰਚੇ। ਅੱਗ ਬੁਝਾਊ ਦਸਤੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।