ਜਪਜੀਤ ਕੌਰ ਮੈਡੀਕਲ ਗਰੁੱਪ ’ਚ ਸਿਟੀ ਟਾਪਰ
ਜਪਜੀਤ ਕੌਰ ਮੈਡੀਕਲ ਗਰੁੱਪ ’ਚ ਸਿਟੀ ਟਾਪਰ
Publish Date: Wed, 13 May 2026 08:02 PM (IST)
Updated Date: Thu, 14 May 2026 04:13 AM (IST)

ਕੈਪਸ਼ਨ : ਹੋਣਹਾਰ ਵਿਿਦਆਰਥੀਆਂ ਨਾਲ ਸ਼੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੇ ਪ੍ਰਬੰਧਕ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਦੁਆਰਾ ਲਈ ਗਈ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦੀ ਵਿਦਿਆਰਥਣ ਜਪਜੀਤ ਕੌਰ ਨੇ ਮੈਡੀਕਲ ਗਰੁੱਪ ਵਿਚੋ 99.2 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਜਪਜੀਤ ਕੌਰ ਨੇ ਆਪਣੀ ਇਸ ਸਫਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਉਸ ਨੇ ਇਸ ਲਈ ਬਹੁਤ ਮਿਹਨਤ ਕੀਤੀ ਤੇ ਇਸ ਦਾ ਸਿਹਰਾ ਉਸ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਸਿਰ ਜਾਂਦਾ ਹੈ। ਅਸ਼ਮੀਤ ਸਿੰਘ ਨੇ ਕਾਮਰਸ ਗਰੁੱਪ ’ਚ 98.2 ਫ਼ੀਸਦੀ ਅੰਕ, ਏਕਮਦੀਪ ਸਿੰਘ ਸਿਕਰੀ ਨੇ ਨਾਨ-ਮੈਡੀਕਲ ਗਰੁੱਪ ਵਿੱਚ 97.4 ਹਾਸਲ ਕੀਤੇ ਜਦਕਿ ਮਹਿਕਪ੍ਰੀਤ ਕੌਰ ਨੇ ਹਿਊਮੈਨਟਿਸ ਗਰੁੱਪ ਵਿਚ 97 ਫ਼ੀਸਦੀ ਅੰਕ ਹਾਸਲ ਕੀਤੇ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸੱਕਤਰ ਰਮਨੀਕ ਸਿੰਘ, ਐਡੀਸ਼ਨਲ ਆਨਰੇਰੀ ਸੱਕਤਰ ਅਤੇ ਮੈਂਬਰ ਇੰਚਾਰਜ ਮੁੱਖ ਦਫਤਰ ਹਰਵਿੰਦਰਪਾਲ ਸਿੰਘ ਚੁੱਗ, ਮੈਂਬਰ ਇੰਚਾਰਜ ਸਕੂਲ ਰਬਿੰਦਰਬੀਰ ਸਿੰਘ ਭੱਲਾ ਤੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਣੀ ਵਿਸ਼ੇਸ਼ ਤੌਰ ਤੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਨ ਪੁੱਜੇ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸਕੂਲ ਦੇ ਪ੍ਰਿੰਸੀਪਲ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਿਦਆਰਥੀਆਂ ਨੂੰ ਸੀਬੀਐਸਈ ਪ੍ਰੀਖਿਆ ’ਚ ਸਫਲਤਾ ਹਾਸਲ ਕਰਨ ਤੇ ਵਧਾਈ ਸੰਦੇਸ਼ ਦਿੱਤਾ। ਸਕੂਲ ਦੇ ਪਿੰ੍ਰਸੀਪਲ ਕਵਲਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਕੁਲ 372 ਵਿਦਿਆਰਥੀਆਂ ਨੇ ਸੀਬੀਐੱਸਈ ਬੋਰਡ ਦੀ ਪ੍ਰੀਖਿਆ ਦਿੱਤੀ ਅਤੇ ਨਤੀਜਿਆ ਵਿਚ ਸ਼ਾਨਦਾਰ ਮੱਲਾਂ ਮਾਰੀਆਂ। ਸਕੂਲ ਦੇ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਸਰਜੋਤ ਸਿੰਘ ਸਾਹਨੀ ਅਤੇ ਆਦਰਸ਼ ਪਿੰਦਰ ਸਿੰਘ ਮਾਨ ਨੇ ਕਿਹਾ ਕਿ ਜੀਟੀ ਰੋਡ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਜਿੱਥੇ ਵਿਦਿਆਰਥੀਆਂ ਦੀ ਘਾਲਣਾ ਤੇ ਲਗਨ ਕਰਕੇ ਸੰਭਵ ਹੋਇਆ ਹੈ, ਉਥੇ ਹੀ ਸਕੂਲ ਦੇ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਸਖਤ ਮਿਹਨਤ ਅਤੇ ਸੁਚੱਜੀ ਅਗਵਾਈ ਦਾ ਵੀ ਇਸ ਵਿੱਚ ਮਹੱਤਵਪੂਰਨ ਯੋਗਦਾਨ ਹੈ ਜਿਸ ਕਰਕੇ ਉਹ ਵੀ ਵਧਾਈ ਦੇ ਪਾਤਰ ਹਨ। ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸੱਕਤਰ ਰਮਨੀਕ ਸਿੰਘ, ਐਡੀਸ਼ਨਲ ਆਨਰੇਰੀ ਸੱਕਤਰ ਅਤੇ ਮੈਂਬਰ ਇੰਚਾਰਜ ਮੁੱਖ ਦਫਤਰ ਹਰਵਿੰਦਰਪਾਲ ਸਿੰਘ ਚੁੱਗ, ਹਰਪ੍ਰੀਤ ਸਿੰਘ ਐਡਵੋਕੇਟ, ਮੈਂਬਰ ਇੰਚਾਰਜ ਸਕੂਲ ਰਬਿੰਦਰਬੀਰ ਸਿੰਘ ਭੱਲਾ, ਸਰਜੋਤ ਸਿੰਘ ਸਾਹਨੀ, ਆਦਰਸ਼ ਪਿੰਦਰ ਸਿੰਘ ਮਾਨ, ਡਾਇਰੈਕਟਰ ਉਪਰੇਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਨੇ ਅੱਵਲ ਦਰਜੇ ’ਚ ਆਏ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿਚ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਮਠਿਆਈਆਂ ਅਤੇ ਭੰਗੜੇ ਦੀ ਥਾਪ ਤੇ ਜਸ਼ਨ ਮਨਾਇਆ ਗਿਆ।