ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 14 May 2026 04:45 PM (IST)
Updated Date: Fri, 15 May 2026 04:01 AM (IST)
ਫੋਟੋ-19 ਕੈਪਸ਼ਨ-ਪ੍ਰਿੰਸੀਪਲ ਕ੍ਰਿਸ਼ਮਾ ਸ਼ਰਮਾ। ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਦੇ ਬਾਰਵੀਂ ਜਮਾਤ 2025-26 ਦਾ ਨਤੀਜ਼ਾ 100 ਫ਼ੀਸਦੀ ਰਿਹਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੀਮਾ ਸ਼ਰਮਾ ਨੇ ਦੱਸਿਆ ਕਿ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਲੈ ਕੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਕ੍ਰਿਸ਼ਮਾ ਸ਼ਰਮਾ ਨੇ ਬੱਚਿਆ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਕ੍ਰਿਸ਼ਮਾ ਸ਼ਰਮਾ ਨੇ ਦੱਸਿਆ ਕਿ ਇਹ ਬੱਚਿਆਂ ਤੇ ਸਟਾਫ ਦੀ ਪੂਰੇ ਸਾਲ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿਨ੍ਹਾਂ ਬੱਚਿਆਂ ਦੇ ਦਸਵੀਂ ਦੀ ਪ੍ਰੀਖਿਆ ਵਿਚ 80 ਪ੍ਰਤੀਸ਼ਤ ਨੰਬਰ ਜਾਂ ਇਸ ਤੋਂ ਵੱਧ ਨੰਬਰ ਲਏ ਹਨ ਉਨ੍ਹਾਂ ਲਈ 50 ਪ੍ਰਤੀਸ਼ਤ ਫੀਸ ਮਾਫ਼ ਕਰ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਮੈਨੇਜਮੈਂਟ, ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।