ਬਾਰ੍ਹਵੀ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਬਾਰ੍ਹਵੀ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 04:47 PM (IST)
Updated Date: Fri, 15 May 2026 04:03 AM (IST)
ਫੋਟੋ: 21-22-23 ਕੈਪਸ਼ਨ: ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਦੀਆਂ ਹੋਣਹਾਰ ਵਿਿਦਆਰਥਣਾਂ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਐਲਾਨੇ ਗਏ ਹਨ। ਮਜੀਠਾ ਇਲਾਕੇ ਦੇ ਨਾਮਵਰ ਸਕੂਲ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਦੇ ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਦਿੱਤੀ ਸੀ। ਜਿਸ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸੌ ਫੀਸਦੀ ਅਤੇ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਵਿਨੋਦ ਸ਼ਰਮਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਕੂਲ ਦੀ ਬਾਰ੍ਹਵੀਂ ਕਲਾਸ ਦੀ ਮੁਸਕਾਨਦੀਪ ਕੌਰ ਨੇ 94.6 ਫੀਸਦੀ ਅੰਕ ਲੈ ਕੇ ਸਕੂਲ ’ਚ ਪਹਿਲਾ, ਅਰਸ਼ਪ੍ਰੀਤ ਕੌਰ ਨੇ 93.6 ਫੀਸਦੀ ਅੰਕ ਲੈ ਕੇ ਦੂਸਰਾ ਤੇ ਮਨਜਿੰਦਰ ਕੌਰ ਨੇ 92.4 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਬੱਚਿਆਂ ਦੀ ਇਸ ਪ੍ਰਾਪਤੀ ਲਈ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਸਰਾਹਨਾ ਕੀਤੀ ਅਤੇ ਬਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸਿਪਲ ਵਿਨੋਦ ਸ਼ਰਮਾ ਨਾਲ ਹਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਇਕਬਾਲ ਸਿੰਘ, ਮੈਡਮ ਪਰਮਜੀਤ ਕੌਰ, ਪਾਇਲ ਸ਼ਰਮਾਂ, ਅਮਨਦੀਪ ਸ਼ਰਮਾ, ਰਜਿੰਦਰ ਕੌਰ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।