ਵਿਦਿਆਰਥੀਆਂ ਨੇ 10ਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ
ਵਿਦਿਆਰਥੀਆਂ ਨੇ 10ਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ
Publish Date: Thu, 14 May 2026 05:32 PM (IST)
Updated Date: Fri, 15 May 2026 04:04 AM (IST)
ਕੈਪਸ਼ਨ : ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਅਤੇ ਹੋਰ। ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜਿਸ ’ਚ ਗੁਰਲੀਨ ਕੌਰ, ਸਿਮਰਨਜੀਤ ਕੌਰ ਤੇ ਆਕਾਸ਼ਦੀਪ ਸਿੰਘ, ਅਨਮੋਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਮਾਪਿਆਂ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਕੁਲਦੀਪ ਕੌਰ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।