ਆਗਾਮੀ ਸਥਾਨਕ ਚੋਣਾਂ ’ਚ ਜਿੱਤ ਪ੍ਰਾਪਤ ਕਰੇਗੀ ‘ਆਪ’ : ਗੁਰਪ੍ਰਤਾਪ ਸੰਧੂ
ਆਗਾਮੀ ਸਥਾਨਕ ਚੋਣਾਂ ’ਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰੇਗੀ ‘ਆਪ’ : ਗੁਰਪ੍ਰਤਾਪ ਸੰਧੂ
Publish Date: Thu, 14 May 2026 05:35 PM (IST)
Updated Date: Fri, 15 May 2026 04:04 AM (IST)

ਫੋਟੋ-8 ਕੈਪਸ਼ਨ : ਮੀਟਿੰਗ ਦੌਰਾਨ ਆਮ ਆਦਮੀ ਪਾਰਟੀ–ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਸਥਾਨਕ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਹੂੰਝਾ-ਫੇਰ ਜਿੱਤ ਦਰਜ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਤਲਬੀਰ ਗਿੱਲ, ਦਿਹਾਤੀ ਪ੍ਰਧਾਨ ਮਹਿਲਾ ਵਿੰਗ ਗੀਤਾ ਗਿੱਲ ਅਤੇ ਸੁਖਬੀਰ ਕੌਰ ਆਦਿ ਹਾਜ਼ਰ ਸਨ। ਸੰਧੂ ਨੇ ਕਿਹਾ ਕਿ ਕਿ ਪੰਜਾਬ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਜੰਡਿਆਲਾ, ਅਜਨਾਲਾ, ਰਈਆ ਅਤੇ ਬਾਬਾ ਬਕਾਲਾ ਵਿਖੇ ਵੀ ਸਥਾਨਕ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਪ੍ਰਤਾਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁੱਖੀ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਭਰੋਸੇ ਦੇ ਆਧਾਰ ’ਤੇ ਪਾਰਟੀ ਦੇ ਉਮੀਦਵਾਰ ਸ਼ਹਿਰਾਂ ਅਤੇ ਕਸਬਿਆਂ ਵਿੱਚ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸੇਵਾ, ਇਮਾਨਦਾਰੀ ਅਤੇ ਵਿਕਾਸ ਦੇ ਅਸੂਲਾਂ ’ਤੇ ਆਧਾਰਿਤ ਹੈ। ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਹੋਏ ਇਤਿਹਾਸਕ ਫੈਸਲਿਆਂ ਕਾਰਨ ਆਮ ਲੋਕਾਂ ਨੂੰ ਸਿੱਧਾ ਲਾਭ ਮਿਿਲਆ ਹੈ। ਇਸੇ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੀਆਂ ਸਥਾਨਕ ਚੋਣਾਂ ਵਿਚ ‘ਆਪ’ ਨੂੰ ਭਾਰੀ ਬਹੁਮਤ ਦੇ ਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਅਤੇ ਹਰ ਬੂਥ ਪੱਧਰ ’ਤੇ ਮਜ਼ਬੂਤ ਸੰਗਠਨ ਖੜ੍ਹਾ ਕੀਤਾ ਗਿਆ ਹੈ। ਪਾਰਟੀ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਵੋਟ ਪਾ ਕੇ ਸਥਾਨਕ ਸਰਕਾਰਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਸਮੱਰਥਨ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਬਦਲਾਅ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਮਿਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੇ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ, ਮੁਫ਼ਤ ਬਿਜਲੀ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਕਾਰਗੁਜ਼ਾਰੀ ਅਤੇ ਲੋਕ-ਕੇਂਦਰਿਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਸਥਾਨਕ ਪੱਧਰ ’ਤੇ ਵੀ ਮਜ਼ਬੂਤ ਸਮੱਰਥਨ ਦੇਣ ਲਈ ਤਿਆਰ ਹਨ।