ਭ੍ਰਿਸ਼ਟ ਭਾਜਪਾ ਸਰਕਾਰ ਹੇਠ 4 ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਏ : ਮਠਾੜੂ
ਭ੍ਰਿਸ਼ਟ ਭਾਜਪਾ ਸਰਕਾਰ ਹੇਠ 4 ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਏ : ਮਠਾੜੂ
Publish Date: Thu, 14 May 2026 06:03 PM (IST)
Updated Date: Fri, 15 May 2026 04:07 AM (IST)

ਫੋਟੋ-17 ਕੈਪਸ਼ਨ : ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਬਲਵਿੰਦਰ ਸਿੰਘ ਕਾਲਾ ਅਤੇ ਦਵਿੰਦਰ ਸਿੰਘ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੀਟ-ਯੂਜੀ ਪ੍ਰੀਖਿਆ ਰੱਦ ਹੋਣਾ ਕੇਂਦਰ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਨਾਕਾਮੀ ਹੈ ਤੇ ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਗਿਆ ਗੰਭੀਰ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਲਗਾਤਾਰ ਹੋ ਰਹੀਆਂ ਗੜਬੜਾਂ ਸਰਕਾਰ ਦੀ ਅਣਗਹਿਲੀ ਅਤੇ ਅਸੰਵੇਦਨਸ਼ੀਲ ਸੋਚ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਹਲਕਾ ਕੋਆਰਡੀਨੇਟਰ ਐਸਸੀ ਵਿੰਗ ਬਲਵਿੰਦਰ ਸਿੰਘ ਕਾਲਾ ਅਤੇ ਦਵਿੰਦਰ ਸਿੰਘ ਹਾਜ਼ਰ ਸਨ । ਮਠਾੜੂ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ 3 ਮਈ ਨੂੰ ਹੋਈ ਨੀਟ (ਯੂਜੀਸੀ) 2026 ਪ੍ਰੀਖਿਆ ਨੂੰ ਪੇਪਰ ਲੀਕ ਦੇ ਦੋਸ਼ਾਂ ਕਾਰਨ ਰੱਦ ਕਰਨਾ ਬਹੁਤ ਹੀ ਗੰਭੀਰ ਮਾਮਲਾ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬਆਈ) ਨੂੰ ਸੌਂਪੀ ਹੈ ਅਤੇ ਹੁਣ ਮੈਡੀਕਲ ਕਾਲਜਾਂ ਵਿਚ ਦਾਖਲੇ ਲਈ ਪ੍ਰੀਖਿਆ ਮੁੜ ਨਵੀਆਂ ਤਾਰੀਖਾਂ ‘ਤੇ ਕਰਵਾਈ ਜਾਵੇਗੀ, ਜਿਸ ਨਾਲ ਲੱਖਾਂ ਵਿਿਦਆਰਥੀ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ 22 ਲੱਖ ਤੋਂ ਵੱਧ ਵਿਿਦਆਰਥੀਆਂ ਦੀ ਮਿਹਨਤ, ਕੁਰਬਾਨੀਆਂ ਅਤੇ ਸੁਪਨੇ ਕੇਂਦਰ ਦੀ ਭ੍ਰਿਸ਼ਟ ਭਾਜਪਾ ਸਰਕਾਰ ਹੇਠ ਕੁਚਲੇ ਗਏ ਹਨ ਅਤੇ ਵਿਿਦਆਰਥੀਆਂ ਦੇ ਭਵਿੱਖ ਨਾਲ ਲਗਾਤਾਰ ਖੇਡਿਆ ਜਾ ਰਿਹਾ ਹੈ। ਮਠਾੜੂ ਨੇ ਦੱਸਿਆ ਕਿ ਸਾਲ 2017, 2021, 2024 ਅਤੇ 2026 ਵਿਚ ਕੁੱਲ ਚਾਰ ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋ ਚੁੱਕੇ ਹਨ, ਪਰ ਅੱਜ ਤੱਕ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਪ੍ਰੀਖਿਆ ਪ੍ਰਣਾਲੀ ਵਿਚ ਗੰਭੀਰ ਖਾਮੀਆਂ ਹਨ ਅਤੇ ਕੇਂਦਰ ਸਰਕਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਵਿਿਦਆਰਥੀਆਂ ਦਾ ਭਰੋਸਾ ਲਗਾਤਾਰ ਟੁੱਟ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਪਵੇਗੀ ਕਿਉਂਕਿ ਇਹ ਸਰਕਾਰ ਸਿਰਫ਼ ਜਨ ਆੰਦੋਲਨ ਦੀ ਭਾਸ਼ਾ ਸਮਝਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੇਪਰ ਲੀਕਾਂ ਨੂੰ ਰਾਜਨੀਤਿਕ ਸਰਪ੍ਰਸਤੀ ਮਿਲਦੀ ਰਹੀ ਹੈ ਅਤੇ ਕੇਂਦਰ ਸਰਕਾਰ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਮਠਾੜੂ ਨੇ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕਰਕੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ।