ਅਬਦਾਲ 'ਚ ਧਾਰਮਿਕ ਸਮਾਗਮ ਦੌਰਾਨ ਸੰਗਤ ਨੂੰ ਕੀਤਾ ਨਿਹਾਲ
ਅਬਦਾਲ 'ਚ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਕੀਤਾ ਨਿਹਾਲ
Publish Date: Thu, 14 May 2026 06:07 PM (IST)
Updated Date: Fri, 15 May 2026 04:07 AM (IST)
ਫੋਟੋ-30 ਕੈਪਸ਼ਨ- ਧਾਰਮਿਕ ਸਮਾਗਮ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਮੈਂਬਰ ਤੇ ਹੋਰ। ਪੱਤਰ ਪ੍ਰਰੇਕ, ਅਸੀਸ ਭੰਡਾਰੀ, ਪੰਜਾਬੀ ਜਾਗਰਣ, ਚਵਿੰਡਾ ਦੇਵੀ : ਗੁਰਦੁਆਰਾ ਸੰਤ ਬਾਬਾ ਆਲਾ ਸਿੰਘ ਜੀ ਅਬਦਾਲ ਵਿਖੇ 1984 ’ਚ ਮਰਨ ਵਾਲਿਆਂ ਦੀ ਯਾਦ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਨਾਲ ਸਬੰਧਤ ਪਾਵਨ ਗੁਰ ਇਤਿਹਾਸ ਦਾ ਲੜੀਵਾਰ ਪ੍ਰਸੰਗ ਸਰਵਣ ਕਰਵਾ ਕੇ ਦੀਵਾਨ ਵਿਚ ਜੁੜੀਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਬਾਬਾ ਭਰਥ ਸਿੰਘ, ਬਾਬਾ ਸੁਖਜਿੰਦਰ ਸਿੰਘ ਅਤੇ ਹੋਰਨਾਂ ਨੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਦੀਪ ਸਿੰਘ, ਡਾ. ਅਵਤਾਰ ਸਿੰਘ ਬੁੱਟਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਵਿਚ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦਾ ਬਾਬਾ ਰਾਮ ਸਿੰਘ ਅਬਦਾਲ, ਬਾਬਾ ਗੁਰਬਖ਼ਸ਼ ਸਿੰਘ ਅਬਦਾਲ, ਬਾਬਾ ਗੁਰਬਖਸ਼ ਸਿੰਘ ਅਬਦਾਲ, ਅਤੇ ਪ੍ਰਧਾਨ ਕੁਲਦੀਪ ਕੌਰ ਨੇ ਵਿਸ਼ੇਸ਼ ਧੰਨਵਾਦ ਕੀਤਾ।