ਸ਼ਹਿਜ਼ਾਦਾ ਨੰਦ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਜ਼ਾਦਾ ਨੰਦ ਸਕੂਲ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 06:21 PM (IST)
Updated Date: Fri, 15 May 2026 04:09 AM (IST)
ਫੋਟੋ-31 ਕੈਪਸ਼ਨ : ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਰੀਨਾ ਤਲਵਾੜ ਅਤੇ ਹੋਰ ਸਟਾਫ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ 12ਵੀਂ ਜਮਾਤ ਦੇ ਨਤੀਜੇ ਵਿਚ ਸ਼ਹਿਜ਼ਾਦਾ ਨੰਦ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਕਾਲਜੀਏਟ ਸਕੂਲ, ਗ੍ਰੀਨ ਐਵੀਨਿਊ, ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਕਿਹਾ ਕਿ ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੈਡੀਕਲ ਵਿਚ ਅਨੁਸ਼ 84 ਫ਼ੀਸਦੀ, ਭੂਮਿਕਾ ਨੇ 82.5 ਫ਼ੀਸਦੀ ਅਤੇ ਆਰਜ਼ੂ ਨੇ 80 ਫ਼ੀਸਦੀ ਆਰਟਸ ਵਿੱਚ ਕਾਕੁਨ ਨੇ 82 ਫ਼ੀਸਦੀ, ਵਸੁੰਧਰਾ ਤੇ ਸੋਫੀਆ 79 ਫ਼ੀਸਦੀ ਕਾਮਰਸ ਵਿਚ ਅਨੀਸ਼ ਨੇ 79.5 ਫ਼ੀਸਦੀ, ਨਾਨ-ਮੈਡੀਕਲ ਵਿਚ ਵੰਸ਼ 78.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦੇ 65 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਨਾਲ ਪਾਸ ਕੀਤੀ ਹੈ।