ਸਫਾਈ ਸੇਵਕ ਯੂਨੀਅਨ ਰਈਆ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ
ਸਫਾਈ ਸੇਵਕ ਯੂਨੀਅਨ ਰਈਆ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ
Publish Date: Thu, 14 May 2026 06:30 PM (IST)
Updated Date: Fri, 15 May 2026 04:10 AM (IST)

ਫੋਟੋ-49 ਕੈਪਸ਼ਨ : ਕਸਬਾ ਰਈਆ ਵਿਖੇ ਰੋਸ ਮਾਰਚ ਕੱਢਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ। ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸਫਾਈ ਸੇਵਕ ਯੂਨੀਅਨ ਬ੍ਰਾਂਚ ਰਈਆ ਵੱਲੋਂ ਪੰਜਾਬ ਦੇ ਸੱਦੇ ’ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 6 ਮਈ ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਗਈ, ਜੋ ਅੱਜ ਨੌਵੇਂ ਦਿਨ ’ਚ ਸ਼ਾਮਲ ਹੋਇਆ। ਗੱਲਬਾਤ ਕਰਦਿਆਂ ਅਸ਼ਵਨੀ ਕੁਮਾਰ ਤੇ ਮਿੰਟੂ ਨੇ ਦੱਸਿਆ ਕਿ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਜਿਸ ਵਿਚ ਕੱਚੇ ਮੁਲਾਜਮ ਪੱਕੇ ਕਰੋ, ਪੁਰਾਣੀ ਪੈਨਸ਼ਨ ਬਹਾਲ ਕਰਕੇ ਠੇਕਾ ਪ੍ਰਣਾਲੀ ਸਮਾਪਤ ਕਰਕੇ ਆਊਟਸੋਰਸ ਰਾਹੀ ਕੰਮ ਕਰਦੇ ਸੇਵਾਦਾਰ ਇਲੈਕਟਰੀਸ਼ੀਅਨ, ਕੰਪਿਊਟਰ ਆਪਰੇਟਰ, ਕਲਰਕ, ਡਰਾਈਵਰ, ਸਫਾਈ ਸੇਵਕ, ਸੀਵਰਮੈਨ ਆਦਿ ਪੰਜਾਬ ਸਰਕਾਰ ਵੱਲੋਂ ਸਾਲ 2023 ਵਿਚ ਮੁਲਾਜ਼ਮ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾ ਪਾਲਸੀ ਨੂੰ ਰੱਦ ਕਰਕੇ ਮਿਊਸੀਪਲ ਮੁਲਾਜ਼ਮਾਂ ਨੂੰ ਤਿੰਨ ਸਾਲਾ ਕਾਰਜਕਾਰ ਪੂਰਾ ਹੋਣ ਤੇ ਸਮੇਤ ਸਾਰੀਆਂ ਸਹੂਲਤਾਂ ਦੇ ਪੱਕਾ ਕੀਤਾ ਜਾਵੇ। ਪੈਨਸ਼ਨ ਕਮਿਸ਼ਨ ਦਾ ਬਕਾਇਆ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਕੇ ਸਫਾਈ ਸੇਵਕ, ਸੀਵਰਮੈਨਾ ਦਾ ਐਕਸੀਡੈਂਟ ਬੀਮਾ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਜਿਸ ਦੇ ਰੋਸ ਵਜੋਂ ਰਈਆ ਵਿਚ ਰੋਸ ਮਾਰਚ ਕੱਢ ਕੇ ਸਫਾਈ ਸੇਵਕ ਯੂਨੀਅਨ ਵੱਲੋਂ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ।