ਜੀਐੱਨਡੀਯੂ 'ਚ ਲੈਬ ਤੇ ਡਾਇਗਨੋਸਟਿਕ ਸੈਂਟਰ ਸਥਾਪਤ
ਜੀਐੱਨਡੀਯੂ 'ਚ ਵੱਲੋਂ ਲੈਬ ਤੇ ਡਾਇਗਨੋਸਟਿਕ ਸੈਂਟਰ ਸਥਾਪਿਤ
Publish Date: Thu, 14 May 2026 06:33 PM (IST)
Updated Date: Fri, 15 May 2026 04:10 AM (IST)

ਫੋਟੋ-36 ਕੈਪਸ਼ਨ - ਲੈਬੋਰਟਰੀ ਦਾ ਉਦਘਾਟਨ ਕਰਨ ਸਮੇਂ ਡਾ. ਐਸਪੀ ਸਿੰਘ ਉਬਰਾਏ, ਡਾ. ਕਰਮਜੀਤ ਸਿੰਘ, ਡਾ. ਸਰਬਜਿੰਦਰ ਸਿੰਘ, ਡਾ. ਸਤਨਾਮ ਸਿੰਘ ਨਿੱਜਰ, ਸੁਖਜਿੰਦਰ ਸਿੰਘ ਹੇਰ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ ਸੰਨੀ ਓਬਰਾਏ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਡਾ. ਉਬਰਾਏ ਦੀ ਮੌਜ਼ੂਦਗੀ ਚ ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਜੀਐੱਨਡੀਯੂ ਅਤੇ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਜਿਸ ਦੌਰਾਨ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ, ਰਵਿੰਦਰ ਰੌਬਿਨ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਹ ਯੂਨੀਵਰਸਿਟੀ ਚ ਪੜ੍ਹਨ ਵਾਲੇ 15 ਹਜ਼ਾਰ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਚ ਕੰਮ ਕਰਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰੱਸਟ ਯੂਨੀਵਰਸਿਟੀ ਦੇ ਆਸੇ-ਪਾਸੇ ਰਹਿਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਜਲਦ ਲੈਬ ਦੇ 2 ਕਲੈਕਸ਼ਨ ਸੈਂਟਰ ਵੀ ਖੋਲ੍ਹੇਗੀ। ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਸਰਬਜਿੰਦਰ ਸਿੰਘ ਨੇ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਜਿਸਟਰਾਰ ਡਾ. ਕੇਐੱਸ ਚਾਹਲ, ਡੀਨ ਅਕਾਦਮਿਕ ਡਾ. ਹਰਵਿੰਦਰ ਸਿੰਘ, ਟਰੱਸਟ ਤੋਂ ਡਾ. ਦਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋ, ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ, ਡਾ. ਹਰਪ੍ਰੀਤ ਕੌਰ, ਡਾ. ਪਵਨ ਸ਼ਰਮਾ, ਡਾ. ਕਿਰਨਦੀਪ ਕੌਰ, ਪ੍ਰਧਾਨ ਨਾਨ ਟੀਚਿੰਗ ਐਸੋ., ਹਰਦੀਪ ਸਿੰਘ ਨਾਗਰਾ, ਪ੍ਰਧਾਨ ਆਫ਼ੀਸਰ ਐਸੋ.ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।