ਸੇਂਟ ਸੋਲਜਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੇਂਟ ਸੋਲਜਰ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ
Publish Date: Thu, 14 May 2026 06:58 PM (IST)
Updated Date: Fri, 15 May 2026 04:12 AM (IST)

ਫੋਟੋ: 40 ਕੈਪਸਨ: ਸੀਬੀਐਸਸੀ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਜਸਪਿੰਦਰ ਸਿੰਘ ਕਾਹਲੌ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤਰੇਹਨ ਅਤੇ ਸਟਾਫ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਸੋਹੀਆਂ ਕਲਾਂ ਰੋਡ ਮਜੀਠਾ ਦੀ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ’ਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸੀਬੀਐੱਸਸੀ ਬੋਰਡ ਨਵੀਂ ਦਿੱਲੀ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ ਹੋਇਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਸੀਬੀਐੱਸਸੀ ਬੋਰਡ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਨੇ ਕਾਮਰਸ ਗਰੁੱਪ ’ਚੋਂ 97 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਰਸ਼ਦੀਪ ਸਿੰਘ ਨੇ ਨਾਨ ਮੈਡੀਕਲ ਗਰੁੱਪ ’ਚ 93 ਫ਼ੀਸਦੀ ਅੰਕ, ਅਵਨੀਤ ਕੌਰ ਨੇ ਮੈਡੀਕਲ ਗਰੁੱਪ ਵਿਚ 91 ਫ਼ੀਸਦੀ ਅੰਕ ਅਤੇ ਬਾਕੀ ਦੇ 25 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਸਕੂਲ ਪਹੁੰਚਣ ’ਤੇ ਇਨ੍ਹਾਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਐੱਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕਾਂ ਤੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।