- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂੁਸਰੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ : ਐਸਡੀਐਮ

ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ : ਨਗਰ ਪੰਚਾਇਤ ਚੋਣਾਂ ਰਈਆ ਵਾਸਤੇ ਅੱਜ ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸ਼ਨਜੀਤ ਸਿੰਘ ਐੱਸਡੀਐੱਮ ਬਾਬਾ ਬਕਾਲਾ ਸਾਹਿਬ ਕਮ ਚੋਣ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ, ਦਿਨ ਮੰਗਲਵਾਰ ਨੂੰ ਦੁਪਹਿਰ 03:00 ਵਜੇ ਤੱਕ ਹੈ, ਜਦਕਿ ਚੋਣਾਂ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਮਿਤੀ 29 ਦਿਨ ਸ਼ੁਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਮਨੀ ਮਹਾਜਨ ਵੀ ਹਾਜ਼ਰ ਸਨ।