ਸੇਂਟ ਸੋਲਜਰ ਸਕੂਲ 12ਵੀਂ ਦਾ ਨਤੀਜਾ ਰਿਹਾ 100 ਫੀਸਦੀ
ਸੇਂਟ ਸੋਲਜਰ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ
Publish Date: Fri, 15 May 2026 05:44 PM (IST)
Updated Date: Sat, 16 May 2026 04:04 AM (IST)

ਸੱਚੀ ਲਗਨ ਤੇ ਕਰੜੀ ਮਿਹਨਤ ਨਾਲ ਹੀ ਅਸੀਂ ਆਪਣੇ ਉਦੇਸ਼ ਨੂੰ ਪ੍ਰਾਪਤ ਕਰ ਸਕਦੇ ਹਾਂ: ਚੇਅਰਮੈਂਨ ਕਾਹਲੋ, ਪੱਤਰ ਪ੍ਰੇਰਕ, ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ: ਮਜੀਠਾ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਸੋਹੀਆਂ ਕਲਾਂ ਰੋਡ ਮਜੀਠਾ ਦੀ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ’ਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸੀਬੀਐੱਸਸੀ ਬੋਰਡ ਨਵੀਂ ਦਿੱਲੀ ਵੱਲੋਂ 12ਵੀਂ ਜਮਾਤ ਦੇ ਨਤੀਜੇ ਦੀ ਘੋਸ਼ਣਾ ਹੋਈ। ਸੀਬੀਐੱਸਸੀ ਵੱਲੋਂ ਐਲਾਨੇ ਗਏ ਇਨ੍ਹਾਂ ਨਤੀਜਿਆਂ ਵਿਚ ਵਿਦਿਅਰਥੀਆਂ ਦੀ ਸ਼ਾਨਦਾਰ ਕਾਰਗੁਜਾਰੀ ਸਦਕਾ ਸਭ ਨੂੰ ਜਸ਼ਨ ਮਨਾਉਣ ਦਾ ਮੌਕਾ ਮਿਲਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਉਨ੍ਹਾਂ ਕਿਹਾ ਕਿ ਸੱਚੀ ਲਗਨ ਤੇ ਕਰੜੀ ਮਿਹਨਤ ਕਰਕੇ ਹੀ ਅਸੀਂ ਆਪਣੇ ਉਦੇਸ਼ ਨੂੰ ਪ੍ਰਾਪਤ ਕਰ ਸਕਦੇ ਹਾਂ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸੀਬੀਐਸਸੀ ਬੋਰਡ ਬਾਰਵੀਂ ਜਮਾਤ ਦੀ ਹੋਣਹਾਰ ਵਿਿਦਆਰਥਣ ਹਰਸਿਮਰਤ ਕੌਰ ਨੇ ਕਾਮਰਸ ਗਰੁੱਪ ਵਿੱਚੋਂ 97 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਰਸ਼ਦੀਪ ਸਿੰਘ ਨੇ ਨਾਨ ਮੈਡੀਕਲ ਗਰੁੱਪ ਵਿਚ 93 ਫ਼ੀਸਦੀ ਅੰਕ, ਅਵਨੀਤ ਕੌਰ ਨੇ ਮੈਡੀਕਲ ਗਰੁੱਪ ਵਿਚ 91 ਫ਼ੀਸਦੀ ਅੰਕ ਅਤੇ ਬਾਕੀ ਦੇ 25 ਵਿਿਦਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਸਕੂਲ ਪਹੁੰਚਣ ਤੇ ਇੰਨ੍ਹਾਂ ਵਿਿਦਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਐਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕਾਂ ਤੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।