ਮੰਨਾ ਨੇ ਸਰਪੰਚ ਭਲੋਜਲਾ ਦੀ ਸਿਹਤ ਦਾ ਹਾਲ ਜਾਣਿਆ
ਮਨਜੀਤ ਸਿੰਘ ਮੰਨਾ ਨੇ ਸਰਪੰਚ ਭਲੋਜਲਾ ਦੀ ਸਿਹਤ ਦਾ ਹਾਲ ਜਾਣਿਆ
Publish Date: Fri, 15 May 2026 06:39 PM (IST)
Updated Date: Sat, 16 May 2026 04:07 AM (IST)
ਪੱਤਰ ਪ੍ਰੇਰਕ, ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਸਰਪੰਚ ਸੁਰਜੀਤ ਸਿੰਘ ਭਲੋਜਲਾ ਦੀ ਸਿਹਤ ਦਾ ਹਾਲ ਜਾਨਣ ਉਨ੍ਹਾਂ ਦੇ ਗ੍ਰਹਿ ਪਹੁੰਚੇ। ਜਿੱਥੇ ਉਨ੍ਹਾਂ ਸਰਪੰਚ ਸੁਰਜੀਤ ਸਿੰਘ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਮਨਜੀਤ ਸਿੰਘ ਮੀਆਂਵਿੰਡ ਨੇ ਸਰਪੰਚ ਸੁਰਜੀਤ ਸਿੰਘ ਦੀ ਪਤਨੀ ਪ੍ਰਿੰਸੀਪਲ ਜਗਪ੍ਰੀਤ ਕੌਰ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਸ ਪਰਿਵਾਰ ਨਾਲ ਬਹੁਤ ਪਿਆਰ ਹੈ। ਕਿਉਂਕਿ ਇਹ ਪਰਿਵਾਰ ਹਮੇਸ਼ਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਨਾਲ ਵਿਚਰਿਆ ਹੈ। ਇਸ ਕਰ ਕੇ ਉਹ ਉਚੇਚੇ ਤੌਰ ’ਤੇ ਅੱਜ ਇੱਥੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਰਜੇਸ਼ ਟਾਂਗਰੀ, ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਪੀਏ ਹੈਪੀ ਖੱਖ, ਨਿੱਜੀ ਸਕੱਤਰ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਜਸ ਭੋਰਸੀ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ।