ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ
ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ
Publish Date: Sat, 16 May 2026 05:35 PM (IST)
Updated Date: Sun, 17 May 2026 04:06 AM (IST)
ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਨਾਮਜਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਕੁੱਲ 15 ਵਾਰਡਾਂ ਵਿਚੋਂ 15 ਉਮੀਦਵਾਰਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਮੱਥਾ ਟੇਕ ਕੇ ਅੰਮ੍ਰਿਤਸਰ ਦੇ ਐੱਸਡੀਐੱਮ ਅਲਕਾ ਕਾਲੀਆ ਕੋਲ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ। ਨਾਮਜਦਗੀ ਪੱਤਰ ਦਾਖਲ ਕਰਵਾਉਣ ਵਾਲਿਆਂ ਵਿਚੋਂ ਵਾਰਡ ਨੰਬਰ 12 ਤੋਂ ਨੌਜਵਾਨ ਆਗੂ ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ ਨੇ ਆਮ ਆਦਮੀ ਪਾਰਟੀ ਵਲੋਂ ਕਾਗਜ ਦਾਖਲ ਕਰਵਾਏ। ਕਾਗਜ ਦਾਖਲ ਕਰਵਾਉਣ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ, ਪ੍ਰਭਜੋਤ ਸਿੰਘ ਮਲਹੋਤਰਾ ਆਦਿ ਹਾਜ਼ਰ ਸਨ।