ਅਕਾਲੀ ਵਰਕਰਾਂ ਨੂੰ ਇਕਮੁੱਠ ਹੋਣ ਦੀ ਅਪੀਲ
ਅਕਾਲੀ ਵਰਕਰਾਂ ਨੂੰ ਇਕਮੁੱਠ ਹੋਣ ਦੀ ਕੀਤੀ ਅਪੀਲ
Publish Date: Sat, 16 May 2026 05:45 PM (IST)
Updated Date: Sun, 17 May 2026 04:07 AM (IST)
ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਅਜਨਾਲਾ : ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਮਨਦੀਪ ਸਿੰਘ ਲਾਰਾ ਨੇ 2027 ਦੀਆਂ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ ਦੇ ਯੂਥ ਆਗੂ ਅਤੇ ਮੋਹਤਬਰ ਵਿਅਕਤੀਆਂ ਨਾਲ ਨੁੱਕੜ ਮੀਟਿੰਗਾਂ ਕਰਨ ਉਪਰੰਤ ਕਸਬਾ ਰਾਜਾਸਾਂਸੀ ਦੇ 13 ਵਾਰਡ ਇੰਚਾਰਜਾਂ ਨੂੰ ਵੀਰ ਸਿੰਘ ਲੋਪੋਕੇ ਦੀ ਅਗਵਾਈ ਵਿਚ ਆਗਾਮੀ ਚੋਣਾਂ ਸਬੰਧੀ ਲਾਮਬੰਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਮਨਦੀਪ ਸਿੰਘ ਲਾਰਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਹੋਏ ਅਕਾਲੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਸੂਬੇ ਭਰ ਵਿਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਬੂਲਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਦੇ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਅਮਨਦੀਪ ਸਿੰਘ ਲਾਰਾ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਮੂਹ ਟਕਸਾਲੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਸੂਬੇ ਦੇ ਹਿੱਤਾਂ ਨੂੰ ਦੇਖਦਿਆਂ ਆਪਣੀਆਂ ਇੱਛਾਵਾਂ ਨੂੰ ਤਿਆਗ ਕੇ ਹਲਕੇ ਦੇ ਵਿਕਾਸ, ਭ੍ਰਿਸ਼ਟਾਚਾਰ ਅਤੇ ਨਸ਼ੇ ਨੂੰ ਖਤਮ ਕਰਨ ਲਈ ਸਾਨੂੰ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।