ਡੇਂਗੂ ’ਤੇ ਵਾਰ ਮੁਹਿੰਮ ਲਈ ਟੀਮਾਂ ਰਵਾਨਾ ਕੀਤੀਆਂ
ਡੇਂਗੂ 'ਤੇ ਵਾਰ ਮੁਹਿੰਮ ਲਈ ਟੀਮਾਂ ਰਵਾਨਾ ਕੀਤੀਆਂ
Publish Date: Sat, 16 May 2026 05:54 PM (IST)
Updated Date: Sun, 17 May 2026 04:07 AM (IST)

ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਸਤਿੰਦਰਜੀਤ ਸਿੰਘ ਬਜਾਜ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਫੌਗਿੰਗ ਤੇ ਸਪਰੇਅ ਵੀ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਆਉਂਣ ਵਾਲੇ ਬਰਸਾਤ ਦੇ ਮੌਸਮ ’ਚ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਦਾ ਇੱਕਠਾ ਹੋਣਾ ਸੁਭਾਵਿਕ ਹੈ ਪਰ ਇਸ ਦੇ ਨਾਲ ਹੀ ਜਿੱਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ। ਇਸ ਲਈ ਸਭ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ’ਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਤੋਂ ਪਹਿਲਾਂ ਸਮੂਹ ਆਸ਼ਾ ਵਰਕਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਜ਼ਿਲ੍ਹਾ ਐੱਮਈਆਈਓ ਅਮਰਦੀਪ ਸਿੰਘ ਵੱਲੋਂ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐੱਸਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਆਈਸੀ ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਕਾਰਪੋਰੇਸ਼ਨ ਤੋਂ ਸੀਐਸਓ ਮਲਕੀਤ ਸਿੰਘ, ਐਸਆਈ ਸ਼ਾਮ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਨਰਸਿੰਗ ਸਟੂਡੈਂਟ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ।