ਸੂਰੀ ਨੇ ਸ਼ੁਰੂ ਕੀਤੀ ‘ਸ਼ਗਨ ਸਹਾਇਤਾ ਯੋਜਨਾ’
ਸੂਰੀ ਨੇ ਸ਼ੁਰੂ ਕੀਤੀ ‘ਸ਼ਗਨ ਸਹਾਇਤਾ ਯੋਜਨਾ’
Publish Date: Sat, 16 May 2026 06:41 PM (IST)
Updated Date: Sun, 17 May 2026 04:10 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਾਰਡ ਨੰਬਰ 26 ਵਿਚ ਸਮਾਜ ਸੇਵਾ ਨੂੰ ਸਮਰਪਿਤ ਨੌਜਵਾਨ ਆਗੂ ਅਤੇ ਭਾਜਪਾ ਯੁਵਾ ਮੋਰਚਾ ਅੰਮ੍ਰਿਤਸਰ ਦੇ ਉਪ-ਪ੍ਰਧਾਨ ਸਾਈਂਅੰਸ਼ ਸੂਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਲਈ ਸ਼ਗਨ ਸਹਾਇਤਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਯੋਜਨਾ ਦਾ ਉਦੇਸ਼ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵਿਚ ਸਹਿਯੋਗ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਸਾਈਂਅੰਸ਼ ਸੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਲੋੜਵੰਦ ਧੀਆਂ ਨੂੰ 2 ਸੂਟ, ਸ਼ਗਨ ਦੀ ਰਾਸ਼ੀ ਅਤੇ ਲੋੜ ਅਨੁਸਾਰ ਹੋਰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਹੀ ਉਨ੍ਹਾਂ ਦਾ ਸੰਕਲਪ ਹੈ ਅਤੇ ਵਾਰਡ ਨੰਬਰ 26 ਦੀ ਹਰ ਲੋੜਵੰਦ ਧੀ ਦੇ ਨਾਲ ਉਹ ਅਤੇ ਉਨ੍ਹਾਂ ਦੀ ਟੀਮ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਕਈ ਪਰਿਵਾਰ ਆਰਥਿਕ ਤੰਗੀ ਕਾਰਨ ਧੀਆਂ ਦੇ ਵਿਆਹ ਨੂੰ ਲੈ ਕੇ ਚਿੰਤਾ ਵਿਚ ਰਹਿੰਦੇ ਹਨ, ਅਜਿਹੇ ਵਿਚ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸੇ ਸੋਚ ਨਾਲ ਸ਼ਗਨ ਸਹਾਇਤਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ।