ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਮਜੀਠਾ ਨਗਰ ਕੌਂਸਲ ਵਾਸਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਨਾਮਜਦਗੀ ਪੱਤਰ ਕੀਤੇ ਦਾਖਲ
Publish Date: Sat, 16 May 2026 06:57 PM (IST)
Updated Date: Sun, 17 May 2026 04:10 AM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਨਗਰ ਕੌਂਸਲ ਚੋਣਾਂ ਵਿਚ ਨਾਮਜ਼ਦਗੀ ਪੱਤਰ ਭਰਨ ਦਾ ਸ਼ਨੀਵਾਰ ਆਖਰੀ ਦਿਨ ਸੀ। ਆਖਰੀ ਦਿਨ ਭਾਜਪਾ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ ਵਿਚ ਨਗਰ ਕੌਸਲ ਮਜੀਠਾ ਦੀਆਂ 13 ਵਾਰਡਾਂ ਵਿਚੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕਮ ਐਸਡੀਐਮ ਮਜੀਠਾ ਰਜਨੀਸ਼ ਅਰੋੜਾ ਕੋਲ ਜਮ੍ਹਾ ਕਰਵਾਏ। ਇਸ ਅਨੁਸਾਰ ਮਜੀਠਾ ਦੀ ਵਾਰਡ ਨੰਬਰ 1 ਤੋਂ ਰਮਨਦੀਪ ਕੌਰ, ਵਾਰਡ ਨੰਬਰ 2 ਤੋਂ ਸਤਨਾਮ ਸਿੰਘ, ਵਾਰਡ ਨੰਬਰ 3 ਤੋਂ ਸਰਬਜੀਤ ਕੌਰ, ਵਾਰਡ ਨੰਬਰ 4 ਤੋਂ ਸਵਿੰਦਰ ਸਿੰਘ ਚੌਹਾਨ, ਵਾਰਡ ਨੰਬਰ 5 ਤੋਂ ਮਨਦੀਪ ਕੌਰ, ਵਾਰਡ ਨੰਬਰ 6 ਤੋਂ ਜਸਬੀਰ ਸਿੰਘ, ਵਾਰਡ ਨੰਬਰ 7 ਤੋਂ ਜਗਦੇਵ ਸਿੰਘ, ਵਾਰਡ ਨੰਬਰ 8 ਤੋਂ ਸੁਰਿੰਦਰਪਾਲ ਸਿੰਘ, ਵਾਰਡ ਨੰਬਰ 9 ਤੋਂ ਮਨਪ੍ਰੀਤ ਕੌਰ, ਵਾਰਡ ਨੰਬਰ 10 ਤੋਂ ਕ੍ਰਿਸ਼ਨ ਸਿੰਘ, ਵਾਰਡ ਨੰਬਰ 11 ਤੋਂ ਧਰਮਿੰਦਰ ਭਗਤ, ਵਾਰਡ ਨੰਬਰ 12 ਤੋਂ ਰਾਜਬੀਰ ਕੌਰ ਅਤੇ ਵਾਰਡ ਨੰਬਰ 13 ਤੋਂ ਬਲਵਿੰਦਰ ਕੌਰ ਹਨ। ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਵਧੀਆ ਕੁਰਗਜ਼ਾਰੀ ਦਿਖਾ ਕੇ 2027 ਦੀਆਂ ਚੋਣਾਂ ਵਿਚ ਵੋਟਾਂ ਦੇ ਵੱਡੇ ਫਰਕ ਨਾਲ ਵਿਧਾਨ ਸਭਾ ਮਜੀਠਾ ਦੀ ਸੀਟ ਵੀ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਇਤਿਹਾਸ ਬਣਾਵੇਗੀ। ਇਸ ਮੌਕੇ ਪ੍ਰਦੀਪ ਸਿੰਘ ਭੁੱਲਰ ਦੇ ਨਾਲ ਰਾਕੇਸ਼ ਕੁਮਾਰ ਪੱਪਾ ਸਰਕਲ ਇੰਚਾਰਜ ਬਲਾਕ ਮਜੀਠਾ, ਦਵਿੰਦਰ ਸਿੰਘ ਮਾਹਲਾ, ਸਵਿੰਦਰ ਸਿੰਘ ਚੌਹਾਨ, ਸਮੇਤ ਵੱਡੀ ਗਿਣਤੀ ਵਿਚਜ ਭਾਜਪਾ ਵਰਕਰ ਹਾਜ਼ਰ ਸਨ।