ਟੋਲ ਪਲਾਜ਼ਾ ਕੱਥੂਨੰਗਲ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ
ਟੌਲ ਪਲਾਜ਼ਾ ਕੱਥੂਨੰਗਲ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ
Publish Date: Sat, 16 May 2026 08:50 PM (IST)
Updated Date: Sun, 17 May 2026 04:15 AM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਤੇ ਦਿਨੀ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕੱਥੂਨੰਗਲ ਟੌਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ ਗਏ। ਇਸ ਮੌਕੇ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਅਤੇ ਜਗਜੀਵਨ ਸਿੰਘ ਤਲਵੰਡੀ ਨੇ ਕਿਹਾ ਕਿ ਐਸਕੇਐਮ ਵੱਲੋਂ 15 ਮਈ ਨੂੰ ਪਾਣੀਆ ਦੇ ਮਸਲੇ, ਭਾਖੜਾ ਡੈਮ ਮੈਨੇਜਮੈਂਟ ਬੋਰਡ ਦੇ ਮਸਲੇ, ਅਮਰੀਕਾ ਨਾਲ ਫ੍ਰੀ ਟਰੇਡ ਐਗਰੀਮੈਟ ਅਤੇ ਦੇਸ਼ ਵਿਚ ਪੈਦਾ ਹੋ ਰਹੀ ਆਰਥਿਕ ਮੰਦਹਾਲੀ ਜਿਸ ਦੀ ਜਿੰਮੇਵਾਰ ਸਿੱਧੇ ਤੌਰ ਤੇ ਭਾਰਤ ਸਰਕਾਰ ਹੈ, ਉਸ ਦਾ ਵਿਰੋਧ ਕਰਨ ਲਈ ਗਵਰਨਰ ਹਾਊਸ ਵੱਲ ਮਾਰਚ ਕਰਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਸੀ। ਜਦੋਂ ਕਿਸਾਨ ਮਜ਼ਦੂਰ, ਨੌਜਵਾਨ ਚੰਡੀਗੜ੍ਹ ਬਾਰਡਰ ਤੇ ਪਹੁੰਚੇ ਤਾਂ ਉਨ੍ਹਾਂ ’ਤੇ ਭਾਰੀ ਤਸ਼ੱਦਦ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਭਾਰੀ ਸੱਟਾਂ ਵੀ ਲੱਗੀਆਂ। ਆਗੂਆਂ ਕਿਹਾ ਕਿ ਇਸ ਜਬਰ ਦੇ ਵਿਰੋਧ ਵਿਚ ਕੱਥੂਨੰਗਲ ਨੇੜੇ ਵਰਿਆਮ ਨੰਗਲ ਟੋਲ ਪਲਾਜਾ ’ਤੇ ਪੁਤਲਾ ਫੂਕੇ ਗਏ ਹਨ। ਉਨ੍ਹਾਂ ਕਿਹਾ ਕਿ ਜੱਥੇਬੰਦੀਆਂ ਦੀ ਮੰਗ ਹੈ ਕਿ ਹਰ ਘਰ ਤੱਕ ਸਾਫ ਅਤੇ ਖੇਤ ਤੱਕ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਅੱਜ ਪੰਜਾਬ ਦਾ ਜਮੀਨ ਹੇਠਲਾ ਪਾਣੀ ਡੂੰਘਾ ਤੇ ਹੇਠਲੀ ਸਤਾ ਤੇ ਜ਼ਹਿਰੀਲਾ ਹੋ ਰਿਹਾ ਹੈ, ਜਿਸ ਨਾਲ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਆਗੂਆਂ ਕਿਹਾ ਭਾਰਤ ਸਰਕਾਰ ਅਮਰੀਕਾ ਨਾਲ ਸਮਝੌਤੇ ਕਰਕੇ ਇੱਥੋਂ ਦਾ ਦੇਸੀ ਰੁਜ਼ਗਾਰ ਅਤੇ ਖੇਤੀ ਸੈਕਟਰ ਪੂਰੀ ਤਰਾਂ ਨਾਲ ਖ਼ਤਮ ਕਰਨ ਤੇ ਤੁਲੀ ਹੋਈ ਹੈ ਅਤੇ ਅਮਰੀਕੀ ਸਰਕਾਰ ਦੀਆਂ ਹਦਾਇਤਾਂ ’ਤੇ ਹੀ ਭਾਰਤ ਸਰਕਾਰ ਚੱਲ ਰਹੀ ਹੈ। ਜਿਸ ਨਾਲ ਦੇਸ਼ ਵਿੱਚ ਤੇਲ ਤੇ ਕੁਦਰਤੀ ਗੈਸ ਦੀਆਂ ਕੀਮਤਾਂ ਵੱਧ ਰਹੀਆਂ ਹਨ ਤੇ ਦੇਸ਼ ਵਿਚ ਤੇਲ ਦੀ ਕਿੱਲਤ ਪੈਦਾ ਹੋ ਰਹੀ ਹੈ, ਜਿਸ ਨਾਲ ਦੇਸ਼ ਵਿਚ ਆਰਥਿਕ ਮੰਦੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਦੇਸ਼ ਵਿਚ ਅੱਜ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਨਅਤੀ ਕਾਮਿਆਂ ਦੇ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ, ਜਿਸ ਨੂੰ ਸਰਕਾਰ ਡਾਂਗ ਤੇ ਜ਼ੋਰ ਤੇ ਕੁੱਚਲ ਰਹੀ ਹੈ। ਇਸ ਮੌਕੇ ਅੰਮ੍ਰਿਤਸਰ ਵਿਖੇ ਅਤੇ ਚੇਤਨਪੁਰਾ ਦੇ ਭਕਨਾ ਕਲਾਂ ਕਸਬੇ ਵਿੱਚ ਵੀ ਪੁਤਲੇ ਸਾੜੇ ਗਏ। ਇਸ ਮੌਕੇ ਕੁਲਬੀਰ ਜੇਠੂਵਾਲ, ਸਤਨਾਮ ਸਿੰਘ ਭਕਨਾ, ਨਿਰਵੈਰ ਸਿੰਘ ਪਠਾਨ ਨੰਗਲ, ਸਤਿੰਦਰ ਸਿੰਘ ਅਤੇ ਰਾਣਾ ਫਤਹਿਗੜ ਸੁੱਕਰਚੱਕ, ਦਲਬੀਰ ਸਿੰਘ ਮੱਝਵਿੰਡ , ਅਜੈਬ ਸਿੰਘ ਟਰਪਈ, ਲਖਵਿੰਦਰ ਤੇ ਗੁਰਪ੍ਰੀਤ ਮੂਧਲ, ਗੁਰਮੁਖ ਸਿੰਘ ਚਵਿੰਡਾ, ਮਨਪ੍ਰੀਤ ਹਮਜ਼ਾ, ਜਗਪਰੀਤ ਸਿੰਘ, ਗਿਆਨ ਸਿੰਘ ਕੰਦੋਵਾਲੀ, ਕੁਲਦੀਪ ਸਿੰਘ ਤੇ ਪ੍ਰਗਟ ਭਕਨਾ, ਇੰਦਰਜੀਤ ਸਿੰਘ, ਵਰਿਆਮ ਸਿੰਘ ਕੰਦੋਵਾਲੀ, ਅਜੀਤ ਸਿੰਘ ਮੱਝੂਪੁਰਾ, ਜਗਤਾਰ ਸਿੰਘ, ਸਾਹਿਬ ਸਿੰਘ ਆਦਿ ਹਾਜ਼ਰ ਸਨ।