ਲੋਕ ਭਲਾਈ ਮੰਚ ਪੰਜਾਬ ਦੀ ਹੋਈ ਅਹਿਮ ਮੀਟਿੰਗ
ਲੋਕ ਭਲਾਈ ਮੰਚ ਪੰਜਾਬ ਦੀ ਅਹਿਮ ਮੀਟਿੰਗ ਹੋਈ
Publish Date: Sun, 17 May 2026 04:17 PM (IST)
Updated Date: Mon, 18 May 2026 04:01 AM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ
ਅੰਮ੍ਰਿਤਸਰ: ਲੋਕ ਭਲਾਈ ਮੰਚ ਪੰਜਾਬ ਦੀ ਜ਼ਰੂਰੀ ਮੀਟਿੰਗ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫਤਰ ਕੱਚੀ ਮਿੱਟੀ ਰੋਡ ਏਕਤਾ ਨਗਰ ਢਪੱਈ ਵਿਖੇ ਹੋਈ। ਮੀਟਿੰਗ ਵਿਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ’ਤੇ ਤਸੱਲੀ ਪ੍ਰਗਟ ਕੀਤੀ ਗਈ ਤੇ ਇਸ ਲਈ ਵਰਕਰਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਗਈ। ਢਪੱਈ ਫਾਟਕ ਤੋਂ ਲੈਕੇ ਗੁਰਦੁਆਰਾ ਬੋਹੜੀ ਸਾਹਿਬ ਤੱਕ ਬੇਹੱਦ ਖਸਤਾ ਹੋ ਚੁੱਕੀ ਸੜਕ ਦਾ ਮੁੱਦਾ ਲਗਾਤਾਰ ਤੇ ਸ਼ਿੱਦਤ ਨਾਲ ਸਰਕਾਰ ਤੇ ਪ੍ਰਸ਼ਾਸਨ ਕੋਲ ਉਠਾਉਣ ਅਤੇ ਸੰਘਰਸ਼ ਕਰਨ ਲਈ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਜਿਸ ਸਦਕਾ ਸੜਕ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ। ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਇਹ ਆਸ ਕੀਤੀ ਗਈ ਕਿ ਸੜਕ ਵਧੀਆ ਢੰਗ ਨਾਲ ਬਣਾਈ ਜਾਵੇਗੀ, ਕਿਉਂਕਿ ਇਹ ਸੜਕ ਕਾਫੀ ਲੰਬੀ ਹੈ, ਸੰਗਤ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸ਼ਹਿਰ ਗੁਰੂ ਕੀ ਵਡਾਲੀ, ਥਾਂਦੇ ਅਤੇ ਕੋਟ ਖਾਲਸਾ ਆਦਿ ਇਲਾਕਿਆਂ ਦੀ ਆਵਾਜਾਈ ਰਹਿੰਦੀ ਹੈ। ਮੀਟਿੰਗ ਵਿਚ ਇਹ ਫੈਸਲਾ ਵੀ ਹੋਇਆ ਕਿ ਮੰਚ ਦੇ ਆਗੂ ਸੜਕ ਨਿਰਮਾਣ ਸਮੇਂ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ ਅਤੇ ਮੰਚ ਦੇ ਆਗੂ ਸੰਦੀਪ ਸਿੰਘ ਐੱਸਸੀ ਨਗਰ ਨਿਗਮ ਅੰਮ੍ਰਿਤਸਰ ਨੂੰ ਵੀ ਮਿਲਣਗੇ। ਮੀਟਿੰਗ ਵਿਚ ਬਲਬੀਰ ਸਿੰਘ ਝਾਮਕਾ, ਸਤਪਾਲ ਸਿੰਘ ਗਿੱਲ, ਸਰਦੂਲ ਸਿੰਘ ਢਪੱਈ, ਬਾਜ਼ ਸਿੰਘ ਤੇ ਕੁਲਦੀਪ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਉਪਰੋਕਤ ਤੋਂ ਇਲਾਵਾ ਤੀਰਥ ਰਾਮ,ਜੀਤਲਾਲ , ਕਿਰਪਾਲ ਸਿੰਘ, ਸੁਖਬੀਰ ਸਿੰਘ ਸੋਨੂੰ, ਅਸ਼ੋਕ ਕੁਮਾਰ,ਲਾਲ ਸਿੰਘ ਢਪੱਈ, ਪ੍ਰਦੀਪ ਸਿੰਘ, ਬਲਦੇਵ ਸਿੰਘ ਅਤੇ ਸੁਨੀਲ ਕੁਮਾਰ ਆਦਿ ਵੀ ਹਾਜ਼ਰ ਸਨ।