ਸੇਂਟ ਸੋਲਜਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਸੇਂਟ ਸੋਲਜਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Mon, 18 May 2026 04:11 PM (IST)
Updated Date: Tue, 19 May 2026 04:01 AM (IST)

ਕੁਲਦੀਪ ਭੁੱਲਰ/ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਬੋਰਡ ਦੀ ਪ੍ਰੀਖਿਆ ਵਿਚੋਂ ਸ਼ਾਨਦਾਨ ਨਤੀਜੇ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ 100 ਫ਼ੀਸਦੀ ਬੋਰਡ ਨਤੀਜੇ ਪ੍ਰਾਪਤ ਕਰਕੇ ਆਪਣੀ ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਾਲੀ ਵਚਨਬੱਧਤਾ ਨੂੰ ਫਿਰ ਸਾਬਿਤ ਕੀਤਾ। ਸਕੂਲ ਦੇ ਬਾਰ੍ਵਵੀਂ ਜਮਾਤ ਦੇ ਕਾਮਰਸ ਸੈਕਸ਼ਨ ਵਿਚ ਪ੍ਰਭਰੀਤ ਕੌਰ ਨੇ 95.2 ਫ਼ੀਸਦੀ, ਜਸਪਿੰਦਰ ਕੌਰ ਨੇ 94.6 ਫ਼ੀਸਦੀ ਅਤੇ ਅਮਿਤ ਵੀਰ ਨੇ 92 ਫ਼ੀਸਦੀ ਨੰਬਰ ਹਾਸਲ ਕੀਤੇ। ਇਸੇ ਤਰ੍ਹਾਂ ਸਾਇੰਸ ਸਟਰੀਮ ਵਿਚ ਪ੍ਰਸ਼ਾਂਤ ਕੁਮਾਰ ਨੇ 92.4 ਫ਼ੀਸਦੀ, ਅਵਨੀਤ ਕੌਰ ਨੇ 92 ਫ਼ੀਸਦੀ ਅਤੇ ਸਮਰਬੀਰ ਸਿੰਘ ਨੇ 88.6 ਫ਼ੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਅਤੇ ਸਮਰਪਿਤ ਅਧਿਆਪਕਾਂ ਦੀ ਮਿਹਨਤ ਦੀ ਗਵਾਹੀ ਭਰਦੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਨਤੀਜੇ ਸਕੂਲ ਦੁਆਰਾ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਅਤੇ ਨਿਰੰਤਰ ਸਖਤ ਮਿਹਨਤ ਦਾ ਨਤੀਜਾ ਹਨ। ਇਸ ਮੌਕੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਨਿਲਾਕਸੀ ਗੁਪਤਾ ਕੋਆਰਡੀਨੇਟਰ ਸਮੂਹ ਸਟਾਫ ਅਤੇ ਬੱਚੇ ਹਾਜਰ ਸਨ।