ਬੀਬੀ ਕੰਵਲਜੀਤ ਕੌਰ ਬਾਸਰਕੇ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ
ਬੀਬੀ ਕੰਵਲਜੀਤ ਕੌਰ ਬਾਸਰਕੇ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ
Publish Date: Tue, 16 Jun 2026 05:44 PM (IST)
Updated Date: Wed, 17 Jun 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਇਤਿਹਾਸਕ ਪਿੰਡ ਬਾਸਰਕੇ ਗਿੱਲਾਂ ਦੀ ਵਸਨੀਕ ਬੀਬੀ ਕੰਵਲਜੀਤ ਕੌਰ ਬਾਸਰਕੇ ਬੀਤੇ ਦਿਨੀਂ ਆਪਣਾ ਸੰਸਾਰਕ ਸਫ਼ਰ ਪੂਰਾ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰ ਕੇ ਸਵਰਗੀ ਬੀਬੀ ਕੰਵਲਜੀਤ ਕੌਰ ਬਾਸਰਕੇ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਬਾਸਰਕੇ ਦੀ ਧਰਮ ਪਤਨੀ ਸਵਰਗੀ ਬੀਬੀ ਕੰਵਲਜੀਤ ਕੌਰ ਬਾਸਰਕੇ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਉਪਰੰਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅਮਰਦਾਸ ਜੀ, ਬਾਸਰਕੇ ਗਿੱਲਾਂ ਵਿਖੇ ਅੰਤਿਮ ਅਰਦਾਸ ਹੋਈ, ਜਿਸ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਸ਼ਖਸੀਅਤਾਂ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਹਾਜ਼ਰ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ। ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਦੇ ਉਪਦੇਸ਼ਾਂ ਨਾਲ ਜੋੜਿਆ ਗਿਆ। ਸੰਗਤਾਂ ਨੇ ਗੁਰੂ ਚਰਨਾਂ ਵਿੱਚ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਟਾਰੀ ਤੋਂ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਵਣੀਏਕੇ, ਹੈਡ ਗ੍ਰੰਥੀ ਬਾਬਾ ਰਛਪਾਲ ਸਿੰਘ ਅਤੇ ਹੋਰ ਸ਼ਖਸ਼ੀਅਤਾਂ ਨੇ ਸਵਰਗੀ ਬੀਬੀ ਕੰਵਲਜੀਤ ਕੌਰ ਬਾਸਰਕੇ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਮਿੱਠੇ ਸੁਭਾਅ, ਮਿਲਣਸਾਰ ਅਤੇ ਧਾਰਮਿਕ ਵਿਚਾਰਾਂ ਵਾਲੀ ਸ਼ਖਸੀਅਤ ਸਨ। ਉਹ ਹਮੇਸ਼ਾ ਸੇਵਾ, ਸਿਮਰਨ ਅਤੇ ਪਰਿਵਾਰਕ ਕਦਰਾਂ-ਕੀਮਤਾਂ ਨੂੰ ਪਹਿਲ ਦਿੰਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਸਮੂਹ ਇਲਾਕੇ ਨੂੰ ਵੀ ਡੂੰਘਾ ਸਦਮਾ ਪਹੁੰਚਿਆ ਹੈ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਰਛਪਾਲ ਸਿੰਘ ਨੇ ਅਰਦਾਸ ਉਪਰੰਤ ਗੁਰਵਿੰਦਰ ਸਿੰਘ ਬਾਸਰਕੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵਰਗੀ ਬੀਬੀ ਕੰਵਲਜੀਤ ਕੌਰ ਬਾਸਰਕੇ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜਗਜੀਤ ਸਿੰਘ ਰਾਮੂਵਾਲ, ਲਖਵਿੰਦਰ ਸਿੰਘ ਲੱਖਾ, ਮਾਸਟਰ ਅਜਮੇਰ ਸਿੰਘ, ਜਗਦੀਸ਼ ਸਿੰਘ, ਸਰਪੰਚ ਸਕੱਤਰ ਸਿੰਘ, ਬਾਬਾ ਗੁਰਮੇਸ਼ ਸਿੰਘ, ਕਿਸਾਨ ਆਗੂ ਸਰਦੂਲ ਸਿੰਘ ਧਤਲ ਆਦਿ ਸ਼ਖਸੀਅਤਾਂ ਹਾਜ਼ਰ ਸਨ।