- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ

-ਤੰਬਾਕੂ ਵਿਕ੍ਰੇਤਾਵਾਂ ਤੇ ਜਨਤਕ ਥਾਵਾਂ ’ਤੇ ਲੋਕਾਂ ਦੇ ਕੱਟੇ ਚਲਾਨ
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਦੀ ਅਗਵਾਈ ਡਿਪਟੀ ਡਾਇਰੈਕਟਰ ਡੈਂਟਲ ਡਾ. ਜਗਨਜੋਤ ਕੌਰ ਅਤੇ ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਚਾਰ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਡੀਓ ਓਂਕਾਰ ਸਿੰਘ ਅਤੇ ਪ੍ਰਦੀਪ ਜੈਨ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ। ਇਨ੍ਹਾਂ ਟੀਮਾਂ ਵਿਚ ਜ਼ਿਲ੍ਹਾ ਐਮਆਈਓ ਅਮਰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ, ਜਗਮਨ, ਡਾ. ਸ਼ਬਨਮਦੀਪ ਕੌਰ, ਡਰੱਗ ਇੰਸਪੈਕਟਰ ਰੋਹਿਤ ਸ਼ਰਮਾ, ਡਰੱਗ ਇੰਸਪੈਕਟਰ ਗੁਰਦੀਪ ਸਿੰਘ, ਫੂਡ ਸੇਫਟੀ ਅਫਸਰ ਸਤਨਾਮ ਸਿੰਘ, ਰਜਨੀ, ਐਸਆਈ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਗੁਰਪਾਲ ਸਿੰਘ, ਮੰਗਲ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਮੀਤ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਨ੍ਹਾਂ ਟੀਮਾਂ ਵੱਲੋਂ ਰਣਜੀਤ ਐਵੀਨਿਊ, ਲਿਬਰਟੀ ਮਾਰਕੀਟ, ਹਾਲ ਗੇਟ, ਹਾਥੀ ਗੇਟ, ਢਾਬ, ਨਮਕ ਮੰਡੀ ਆਦਿ ਇਲਾਕਿਆਂ ’ਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 14 ਲੋਕਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਜਿਲ੍ਹਾ ਤੰਬਾਕੂ ਕੰਟਰੋਲ ਅਫਸਰ ਕਮ ਡੀਡੀਐਚਓ ਡਾ. ਜਗਜੋਤ ਕੌਰ ਨੇ ਕਿਹਾ ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਮੌਕੇ ’ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕ੍ਰੇਤਾਵਾਂ ਦੀ ਜਾਂਚ ਕੀਤੀ ਹੈ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 9 ਲੋਕਾਂ ਅਤੇ 19 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੁਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ ‘ਤੰਬਾਕੂ ਦਰਦਨਾਕ ਮੌਤ ਤੇ ਕੈਂਸਰ ਦਾ ਕਾਰਣ ਬਣਦਾ ਹੈ’, ਲਿਿਖਆ ਜਾਣਾ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾ ਅਤੇ ਪਬਲਿਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨਾ ਵੀ ਸਜ਼ਾ/ਜੁਰਮਾਨੇਂ ਯੋਗ ਅਪਰਾਧ ਹੈ। ਇਸ ਦੇ ਨਾਲ ਹੀ ਵਿਿਦਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪ੍ਰੋਡਕਟ ਵੇਚਣਾ ਕਾਨੂੰਨੀ ਅਪਰਾਧ ਹੈ।