ਭਾਕਿਯੂ ਉਗਰਾਹਾਂ ਵੱਲੋਂ 10 ਨੂੰ ਚੰਡੀਗੜ੍ਹ ’ਚ ਮੁਜ਼ਾਹਰੇ ਬਾਰੇ ਕੀਤਾ ਲਾਮਬੰਦ ਲੈਂਡ ਪੂਲੰਿਗ ਨੀਤੀ ਨੂੰ ਦੁਬਾਰਾ ਲਿਆ ਕੇ ‘ਆਪ’ ਪਾਰਟੀ ਨੇ ਸਾਬਤ ਕੀਤਾ ਕਿ ਉਹ ਕਿਸਾਨ ਵਿਰੋਧੀ : ਡਾ. ਪੰਡੋਰੀ
Publish Date: Tue, 07 Jul 2026 07:44 PM (IST)
Updated Date: Wed, 08 Jul 2026 04:04 AM (IST)
-ਲੈਂਡ ਪੂਲਿੰਗ ਨੀਤੀ ਨੂੰ ਮੁੜ ਲਿਆ ਕੇ ‘ਆਪ’ ਨੇ ਸਾਬਤ ਕੀਤਾ ਕਿ ਉਹ ਕਿਸਾਨ ਵਿਰੋਧੀ : ਡਾ. ਪੰਡੋਰੀ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਭਾਕਿਯੂ ਉਗਰਾਹਾਂ ਵੱਲੋਂ 10 ਜੁਲਾਈ ਨੂੰ ਫ੍ਰੀ ਟਰੇਡ ਸਮਝੌਤੇ ਦੀ ਚੱਲ ਰਹੀ ਵਾਰਤਾ ਰੱਦ ਕਰਵਾਉਣ ਦੀ ਮੰਗ ਅਤੇ ਵੱਧ ਰਹੀ ਮਹਿੰਗਾਈ ਦੇ ਵਿਰੋਧ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿਸ਼ਾਲ ਮੁਜ਼ਾਹਰੇ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਜੇਠੂਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗ੍ਹੜ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਅਟਾਰੀ ਦੇ ਪ੍ਰਧਾਨ ਤੇ ਜ਼ਿਲ੍ਹਾ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਦੁਬਾਰਾ ਲੈਂਡ ਪੂਲੰਿਗ ਨੀਤੀ ਲਿਆ ਕੇ ਆਮ ਆਦਮੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨ ਵਿਰੋਧੀ ਪਾਰਟੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਰਾਜਧਾਨੀ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਾ. ਪੰਡੋਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਸਮੇਤ ਵਿਕਸਿਤ ਦੇਸ਼ਾਂ ਨਾਲ ਕੀਤੇ ਜਾ ਰਹੇ ਫ੍ਰੀ ਟਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਛੋਟੇ ਉਦਯੋਗਾਂ ਲਈ ਗੰਭੀਰ ਖ਼ਤਰਾ ਹਨ। ਇਨ੍ਹਾਂ ਸਮਝੌਤਿਆਂ ਨਾਲ ਸਸਤਾ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਮੰਡੀਆਂ ਵਿਚ ਆਉਣ ਦਾ ਰਾਹ ਖੁੱਲ੍ਹੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਅਤੇ ਖੇਤੀ ਆਧਾਰਿਤ ਅਰਥਵਿਵਸਥਾ ਨੂੰ ਭਾਰੀ ਨੁਕਸਾਨ ਹੋਵੇਗਾ। ਇਸ ਮੌਕੇ ਜਥੇਬੰਦੀ ਨੇ ਸਰਕਾਰ ਨੂੰ ਅਜਿਹੇ ਲੋਕ ਮਾਰੂ ਸਮਝੌਤਿਆਂ ਤੋਂ ਗੁਰੇਜ਼ ਕਰਨ ਦੀ ਜ਼ੋਰਦਾਰ ਮੰਗ ਕੀਤੀ। ਪੰਜਾਬ ਸਰਕਾਰ ਵੱਲੋਂ ਦੁਬਾਰਾ ਲਿਆਂਦੀ ਗਈ ਲੈਂਡ ਪੂਲੰਿਗ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਜਥੇਬੰਦੀ ਨੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਅਗਰ ਆਮ ਆਦਮੀ ਪਾਰਟੀ ਇਸ ਨੀਤੀ ਨੂੰ ਵਾਪਸ ਨਹੀਂ ਲੈਂਦੀ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ, ਸਤਿੰਦਰ ਸਿੰਘ ਫਤਹਿਗੜ ਸੁੱਕਰਚੱਕ, ਕ੍ਰਿਸ਼ਨ ਸਿੰਘ ਔਲਖ ਬਿਜਲੀ ਮੁਲਾਜ਼ਮ ਪ੍ਰਧਾਨ, ਰਾਣਾ ਮਨੇ਼ਸ, ਹਰਦੀਪ ਸਿੰਘ ਸੋਹੀ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੂਧਲ, ਸਾਹਿਬ ਸਿੰਘ ਪ੍ਰਭੂ, ਸੁਰਜੀਤ ਸਿੰਘ ਫੋਜੀ, ਲਾਲੀ ਜੇਠੂਵਾਲ, ਹਰਬੰਸ ਸਿੰਘ ਆਦਿ ਹਾਜ਼ਰ ਸਨ।