ਖ਼ਜ਼ਾਨਾ ਮੰਤਰੀ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਖ਼ਜ਼ਾਨਾ ਮੰਤਰੀ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ
Publish Date: Mon, 27 Jul 2026 04:27 PM (IST)
Updated Date: Mon, 27 Jul 2026 04:30 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਕਾਰਜਕਾਰਨੀ ਕਮੇਟੀ ਦੇ ਅਹੁਦੇਦਾਰਾਂ ਮੀਟਿੰਗ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਦੇ ਘਰ ਹੋਈ। ਇਸ ਮੀਟਿੰਗ ਵਿਚ ਸੁਖਦੇਵ ਸਿੰਘ ਪੰਨੂ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਸੁਖਜਿੰਦਰ ਸਿੰਘ ਰਿਆੜ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਅਤੇ ਭਾਰਤ ਭੂਸ਼ਨ ਬਾਂਸਲ ਦੋਵੇਂ ਮੀਤ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਨਰਿੰਦਰ ਸ਼ਰਮਾ ਕੈਸ਼ੀਅਰ, ਸਤਨਾਮ ਸਿੰਘ, ਨਾਨਕ ਚੰਦ ਸ਼ਾਮਲ ਹੋਏ ਅਤੇ ਦਿਦਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਵਰਚੂਅਲ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਮੁੱਖ ਤੌਰ ’ਤੇ ਪੰਜਾਬ ਗੌਰਮਿੰਟ ਪੈਨਸ਼ਨਰਜ ਜੁਆਇੰਟ ਫਰੰਟ ਵੱਲੋਂ ਜੋ ਮਿਤੀ 29-7-26 ਬੁੱਧਵਾਰ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਕਰਨ ਅਤੇ ਰੈਲੀ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਜੋ ਪ੍ਰੋਗਰਾਮ ਦਿੱਤਾ ਗਿਆ ਹੈ, ਉਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਇਸ ਰੋਸ ਰੈਲੀ ਵਿਚ ਇਕ ਵੱਡੇ ਕਾਫ਼ਲੇ ਸਮੇਤ ਪੂਰੇ ਜੋਸ਼ ਨਾਲ ਸ਼ਮੂਲੀਅਤ ਕਰੇਗੀ ਕਿਉਂਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਬਾਰੇ ਇੱਕ ਸਾਜ਼ਿਸ਼ੀ ਚੁੱਪ ਧਾਰਨ ਕੀਤੀ ਹੋਈ ਹੈ। ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਕਈ ਵਾਰ ਨੋਟਿਸ ਦੇਣ ਉਪਰੰਤ ਵੀ ਕਦੀ ਗੱਲਬਾਤ ਜਾਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਵਿੱਚ ਮਿਤੀ 1-1-16 ਤੋਂ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਨੂੰ ਸੋਧਣਾ, ਪੈਂਡਿੰਗ 18 ਪ੍ਰਤੀਸ਼ਤ ਡੀਏ ਜਾਰੀ ਕਰਨਾ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000 ਰੁਪਏ ਕਰਨਾ ਆਦਿ ਸ਼ਾਮਲ ਹਨ। ਮੀਟਿੰਗ ਵਿਚ ਸ਼ਾਮਲ ਸਾਰੇ ਮੁੱਖ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਵੱਧ ਤੋਂ ਵੱਧ ਪੈਨਸ਼ਨਰਾਂ ਨੂੰ ਤਿਆਰ ਕਰ ਕੇ ਰੈਲੀ ਵਿਚ ਸ਼ਾਮਲ ਕਰਵਾਉਣ ਲਈ ਕੋਟਾ ਵੀ ਲਗਾ ਦਿੱਤਾ ਗਿਆ ਹੈ। ਸੰਗਰੂਰ ਰੈਲੀ ਵਿਚ ਜਾਣ ਲਈ 29-7-26 ਨੂੰ ਸਵੇਰੇ 6:30 ਵਜੇ ਅੰਮ੍ਰਿਤਸਰ ਬੱਸ ਅੱਡੇ ਦੇ ਨੇੜੇ ਹੁਸੈਨਪੁਰਾ ਚੌਕ ਵਿਖੇ ਇਕੱਠੇ ਹੋਣ ਦਾ ਸਮਾਂ ਦਿੱਤਾ ਗਿਆ ਹੈ, ਉੱਥੋਂ ਹੀ ਬੱਸਾਂ ਵਿਚ ਬੈਠ ਕੇ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਵੇਗਾ। ਸਾਰੇ ਪੈਨਸ਼ਨਰ ਸਾਥੀਆਂ ਨੂੰ ਸਮੇਂ ਸਿਰ ਨਿਸ਼ਚਿਤ ਥਾਂ ’ਤੇ ਇਕੱਠੇ ਹੋਣ ਲਈ ਕਿਹਾ ਗਿਆ ਹੈ ਤਾਂ ਕਿ ਸਮੇਂ ਸਿਰ ਰੈਲੀ ਵਿੱਚ ਪਹੁੰਚਿਆ ਜਾ ਸਕੇ।