- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ’ਚ ਸਕੂਲ ਬੈਗ ਤੇ ਵਰਦੀ ਵੰਡ ਸਮਾਰੋਹ

- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ : ਰਿੰਟੂ
- ਵਿਦਿਆਰਥਣਾਂ ਵੱਲੋਂ ਤਿਆਰ ਕੀਤੀ ਗਈ ਹਿਊਮਨੋਇਡ ਰੋਬੋਟ ‘ਮਿਸ ਰੋਬੋ’ ਨੇ ਕੀਤਾ ਸਵਾਗਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ ਤਹਿਤ ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਦੀ ਸਹੂਲਤ ਅਤੇ ਉਨ੍ਹਾਂ ਦੇ ਸਫਲ ਅਕਾਦਮਿਕ ਸਾਲ ਲਈ 1100 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਇਸਰੋ ਵੱਲੋਂ 108 ਦੇਸ਼ਾਂ ਦੇ ਵਿਦਿਆਰਥੀਆਂ ਵਿਚੋ ਚੁਣੀ ਗਈ ਮਾਲ ਰੋਡ ਸਕੂਲ ਦੀ ਵਿਦਿਆਰਥਣ ਟੀਆ ਨੂੰ ਵੀ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ, ਜੋ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਭਾਰਤ ਦੀ ਨੁਮਾਇੰਦਗੀ ਕਰੇਗੀ। ਇਸ ਦੇ ਨਾਲ ਹੀ ਸਕੂਲ ਦੀਆਂ 5 ਹੋਣਹਾਰ ਵਿਦਿਆਰਥੀਆਂ ਜਿੰਨਾ ਨੇ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ, ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਕਰਮਜੀਤ ਸਿੰਘ ਰਿੰਟੂ ਹਲਕਾ ਇੰਚਾਰਜ ਅੰਮ੍ਰਿਤਸਰ ਉੱਤਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਵਰਦੀਆਂ ਵੰਡੀਆਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਹ ਉਪਰਾਲਾ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ, ਰਾਜੇਸ਼ ਖੰਨਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਪ੍ਰਿੰਸੀਪਲ ਮਨਦੀਪ ਕੌਰ ਅਤੇ ਗੁਰਪ੍ਰੀਤ ਕਟਾਰੀਆ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪੂਨਮ ਕਟਾਰੀਆ ਅਤੇ ਨਰਿੰਦਰ ਦੱਤਾ ਹਲਕਾ ਉੱਤਰੀ ਕੋਆਰਡੀਨੇਟਰ (ਯੂਥ) ਵੀ ਸਮਾਗਮ ਵਿਚ ਹਾਜ਼ਰ ਸਨ। ਇਸ ਮੌਕੇ ਸਕੂਲ ਵਿਚ ਏਆਈ ਤਕਨਾਲੋਜੀ ਦਾ ਉੱਚ ਪੱਧਰੀ ਨਮੂਨਾ ਪੇਸ਼ ਕਰਦੇ ਹੋਏ ਲੈਕਚਰਾਰ ਕਮਲ ਕੁਮਾਰ ਅਤੇ ਵਿਦਿਆਰਥਣਾਂ ਵਲੋਂ ਤਿਆਰ ਕੀਤੀ ਗਈ ਹਿਊਮਨੋਇਡ ਰੋਬੋਟ ‘ਮਿਸ ਰੋਬੋ’ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅਤੇ ਵਿਦਿਆਰਥੀਆਂ ਇਨ੍ਹਾਂ ਸਹੂਲਤਾਂ ਦਾ ਵਧੀਆ ਉਪਯੋਗ ਕਰਦੇ ਹੋਏ ਮਿਆਰੀ ਸਿੱਖਿਆ ਪ੍ਰਾਪਤ ਕਰ ਕੇ ਆਪਣੇ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬਹਿਤਰ ਬਣਾਉਣ ਅਤੇ ਰਾਜ ਵਿਚ ਸਿੱਖਿਆ ਕ੍ਰਾਂਤੀ ਲੈ ਕੇ ਆ ਰਹੀਆਂ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਪ੍ਰਾਪਤੀਆਂ ਦੀ ਰਿਪੋਰਟ ਨਾਲ ਸਾਂਝ ਪੁਆਈ। ਉਨ੍ਹਾਂ ਕਿਹਾ ਜਿੱਥੇ ਇਸ ਸਕੂਲ ਦੀਆਂ ਅਕਾਦਮਿਕ ਅਤੇ ਖੇਡਾਂ ਵਿਚ ਜ਼ਿਲ੍ਹਾ, ਸਟੇਟ ਅਤੇ ਰਾਸ਼ਟਰੀ ਪੱਧਰ ਉੱਤੇ ਪ੍ਰਾਪਤੀਆਂ ਕਰ ਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕਰ ਰਹੀਆਂ ਹਨ ਉਥੇ ਹੀ ਉਹ ਸਮਾਜ ਵਿਚ ਆ ਰਹੀਆਂ ਕੁਰੀਤੀਆਂ ਸਬੰਧੀ ਵੀ ਸਮਾਜ ਨੂੰ ਜਾਗਰੁਕ ਕਰ ਰਹੀਆਂ ਹਨ। ਉਨ੍ਹਾਂ ਸਕੂਲ ਸਟਾਫ ਦੀ ਮਿਹਨਤ, ਲਗਨ ਅਤੇ ਸਮਰਪਨ ਭਾਵਨਾ ਦੀ ਵੀ ਸ਼ਲਾਘਾ ਕੀਤੀ। ਮੰਚ ਸੰਚਾਲਨ ਕਵਲਇੰਦਰ ਕੌਰ ਵਲੋਂ ਕੀਤਾ ਗਿਆ। ਇਸ਼ ਮੌਕੇ ਮਨਦੀਪ ਕੌਰ ਚਾਹਲ, ਆਦਰਸ਼ ਸ਼ਰਮਾ, ਪਰਮਿੰਦਰ ਕੌਰ, ਮਨਦੀਪ ਕੌਰ, ਮਨਿੰਦਰ ਕੌਰ, ਨਵਦੀਪ ਕੌਰ, ਪਰਮਜੀਤ ਕੌਰ, ਜੋਤੀ ਬਾਲਾ, ਕਮਲ ਕੁਮਾਰ, ਰਮਨ ਕਾਲੀਆ, ਗੁਰਅੰਮ੍ਰਿਤ ਕੌਰ, ਮਨਿੰਦਰ ਕੌਰ, ਨਵਕਿਰਨ ਕੌਰ, ਬਲਵਿੰਦਰ ਕੌਰ, ਨੀਨਾ ਕੁਮਾਰੀ, ਸੰਜੇ ਕੁਮਾਰ, ਰਾਜਵਿੰਦਰ ਸਿੰਘ, ਸੰਦੀਪ ਸ਼ਰਮਾ, ਮਹਿੰਦਰਪਾਲ ਸਿੰਘ, ਪਰਮ ਆਫਤਾਬ ਸਿੰਘ, ਬਿੰਦੂ ਬਾਲਾ, ਤਲਵਿੰਦਰ ਸਿੰਘ ਨੇ ਉਚੇਚੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।