ਕਾਂਗਰਸ ਤੇ ਅਕਾਲੀ ਦਲ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਕਾਂਗਰਸ ਤੇ ਅਕਾਲੀ ਦਲ ਦੇ ਸੈਂਕੜੇ ਪਰਿਵਾਰ ਪਾਰਟੀ ਛੱਡ ਕੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ
Publish Date: Mon, 27 Jul 2026 06:27 PM (IST)
Updated Date: Mon, 27 Jul 2026 06:27 PM (IST)
ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ ਕਰਵਾਈ ਗਈ ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੈਂਕੜੇ ਪਰਿਵਾਰ ਪਾਰਟੀ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਸਰਪੰਚ ਮਨਜਿੰਦਰ ਸਿੰਘ ਭੀਰੀ ਦੀ ਪ੍ਰੇਰਨਾ ਸਦਕਾ ਕਿਰਪਾਲ ਸਿੰਘ ਗੋਰਾ, ਸਾਬਕਾ ਮੈਂਬਰ ਪ੍ਰਦੀਪ ਕੁਮਾਰ, ਰਾਜੇਸ਼ ਕੁਮਾਰ ਟਿੰਕੂ, ਮੁਕੇਸ਼ ਕੁਮਾਰ, ਨਿਸ਼ਾਨ ਸਿੰਘ ਲਾਲੀ, ਕੁਮਾਰ ਰਿੰਕੂ, ਅਮਨਦੀਪ ਗੋਰਾ, ਮਨਦੀਪ ਸਿੰਘ ਮੰਨਾ, ਲਵਪ੍ਰੀਤ ਸਿੰਘ, ਜਗਿੰਦਰ ਸਿੰਘ, ਮਹਿੰਦਰ ਸਿੰਘ, ਰੋਸ਼ਨ ਸਿੰਘ, ਸਾਹਿਬ ਸਿੰਘ, ਸਤਬੀਰ ਸਿੰਘ, ਹਰਜੀਤ ਸਿੰਘ ਅਤੇ ਗੁਰਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਗਹਿਰੀ ਮੰਡੀ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਧਦਾ ਵਿਸ਼ਵਾਸ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਤੇ ਇਮਾਨਦਾਰ ਸ਼ਾਸਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜੇ ਨਵੇਂ ਸਾਥੀਆਂ ਦੇ ਆਉਣ ਨਾਲ ਹਲਕੇ ਵਿਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਵੱਡਾ ਜਨ ਸਮਰਥਨ ਮਿਲੇਗਾ। ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਵੀ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਹਮੇਸ਼ਾ ਵਚਨਬੱਧ ਰਹੇਗੀ। ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਵੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।