- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਾਮੀ ਚੋਣਾਂ ਦੇ ਮੱਦੇਨਜ਼ਰ ਚੀਮਾ ਤੇ ਭਾਰਦਵਾਜ ਨੇ ਜ਼ਿਲ੍ਹਾ ਪੱਧਰੀ ਤਿਆਰੀਆਂ ਦੀ ਕੀਤੀ ਸਮੀਖਿਆ

- ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਮਨਾਉਣ ਲਈ 29 ਜੁਲਾਈ ਤੋਂ 27 ਫਰਵਰੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ : ਚੀਮਾ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮਹੱਤਵਪੂਰਨ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿਚ ਅੰਮ੍ਰਿਤਸਰ ਜ਼ਿਲ੍ਹਾ ਕੋਰ ਕਮੇਟੀ, ਜ਼ਿਲ੍ਹਾ ਟੀਮ, ਮੰਡਲ ਪ੍ਰਧਾਨਾਂ ਅਤੇ ਵਾਰਡ ਇੰਚਾਰਜਾਂ ਨੇ ਹਿੱਸਾ ਲਿਆ। ਇਸ ਮੌਕੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਤੇ ਸੂਬਾ ਸਕੱਤਰ ਸੂਰਜ ਭਾਰਦਵਾਜ ਵਿਸ਼ੇਸ਼ ਮਹਿਮਾਨ ਸਨ। ਬਿਕਰਮਜੀਤ ਸਿੰਘ ਚੀਮਾ ਦੇ ਸਮਾਗਮ ਸਥਾਨ ’ਤੇ ਪਹੁੰਚਣ ’ਤੇ ਸਲਿਲ ਕਪੂਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ, ਫੁੱਲਾਂ ਦਾ ਗੁਲਦਸਤਾ ਅਤੇ ਸ਼ਾਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਸਟੇਜ ’ਤੇ ਡਾ. ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਬਖਸ਼ੀ ਰਾਮ ਅਰੋੜਾ, ਰਾਕੇਸ਼ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਮੌਜੂਦ ਸਨ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਰਣਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੀਮਾ ਤੇ ਭਾਰਦਵਾਜ ਨੇ ਤਿਆਰੀਆਂ ਦੀ ਸਮੀਖਿਆ ਕੀਤੀ।
ਸਲਿਲ ਕਪੂਰ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਬਿਕਰਮਜੀਤ ਸਿੰਘ ਚੀਮਾ ਨੇ ਪਾਰਟੀ ਲੀਡਰਸ਼ਿਪ ਵੱਲੋਂ ਉਲੀਕੇ ਗਏ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ 29 ਜੁਲਾਈ 2026 ਬੁੱਧਵਾਰ ਗੁਰੂ ਪੂਰਨਿਮਾ ਦੇ ਮੌਕੇ ’ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਆਪਸੀ ਭਾਈਚਾਰਕ ਅਭਿਆਨ ਦਾ ਆਯੋਜਨ ਕੀਤਾ ਜਾਵੇਗਾ, ਜੋ ਕਿ 20 ਫਰਵਰੀ, 2027 ਤੱਕ ਜਾਰੀ ਰਹੇਗਾ। ਸੂਰਜ ਭਾਰਦਵਾਜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਹਰ ਵਰਕਰ ਨੂੰ ਹੁਣ ਤੋਂ ਹੀ ਖੇਤਰ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਲਿਲ ਕਪੂਰ ਨੇ ਕਿਹਾ ਕਿ ਭਾਜਪਾ ਦੀ ਮੁੱਖ ਨੀਂਹ ਇਸ ਦੇ ਜੁਝਾਰੂ ਵਰਕਰਾਂ ਵਿਚ ਹੈ। ਇਸ ਮੌਕੇ ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਜਸਪਾਲ ਸਿੰਘ ਸ਼ੰਟੂ, ਜੋਤੀ ਬਾਲਾ, ਸਤਪਾਲ ਡੋਗਰਾ, ਸੁਧੀਰ ਸ੍ਰੀਧਰ, ਗੋਪਾਲ ਵਰਮਾ, ਸ਼ਰਵਣ ਨਈਅਰ, ਕੌਂਸਲਰ ਗੌਰਵ ਗਿੱਲ, ਕੌਂਸਲਰ ਅਮਨ ਐਰੀ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿਜ, ਕੌਂਸਲਰ ਵਿਕਾਸ ਗਿੱਲ, ਮਹਾਵੀਰ ਗੌਤਰਾ, ਮੋਨਤੀ ਅਰੋਡ਼ਾ, ਮੌਂਦਲ ਪ੍ਰਧਾਨ, ਮੋਹਿਤ ਮਹਾਜਨ, ਕਿਸ਼ੋਰ ਰੈਨਾ, ਸੰਭਵ ਜੌਲੀ, ਟਹਿਲ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਰਾਜਾ, ਕੁਲਵੰਤ ਸਿੰਘ ਬੇਦੀ, ਨੂਰੀਨ ਮਹਾਜਨ, ਰਾਜੀਵ ਸ਼ਰਮਾ ਸੰਨੀ, ਕੁਲਦੀਪ ਭਗਤ, ਨੀਰਜ ਰਾਜਪੂਤ, ਰਮਨ ਰਾਠੌਰ, ਸੁਖਦੇਵ ਸਿੰਘ ਹਨੇਰੀਅਨ, ਗੁਰਮੁੱਖ ਸਿੰਘ ਬੱਲ, ਕਰਨ ਕਪਿਲਾ, ਗੌਰਵ ਭੰਡਾਰੀ, ਸ਼ੰਕਰਵ ਭੰਡਾਰੀ, ਅਰੁਣਜੀਤ ਸਿੰਘ, ਅਰੁਣਜੀਤ ਸਿੰਘ ਆਦਿ ਹਾਜ਼ਰ ਸਨ।