ਬਸਪਾ ਆਗੂਆਂ ਨੇ ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਕਰਨ ਦੀ ਕੀਤੀ ਮੰਗ ਬਸਪਾ ਆਗੂਆਂ ਨੇ ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਕਰਨ ਦੀ ਕੀਤੀ ਮੰਗ
Publish Date: Tue, 28 Jul 2026 05:58 PM (IST)
Updated Date: Wed, 29 Jul 2026 04:07 AM (IST)
* ਡਿਪਟੀ ਕਮਿਸ਼ਨਰ ਦਫ਼ਤਰ ਵਿਚ ਤਹਿਸੀਲਦਾਰ ਅਭਿਜੀਤ ਰਾਹੀ ਗਵਰਨਰ ਪੰਜਾਬ ਨੂੰ ਭੇਜਿਆ ਮੰਗ ਪੱਤਰ ਫੋਟੋ:13 ਕੈਪਸ਼ਨ : ਡਿਪਟੀ ਕਮਿਸ਼ਨਰ ਦਫ਼ਤਰ ’ਚ ਤਹਿਸੀਲਦਾਰ ਅਭਿਜੀਤ ਰਾਹੀਂ ਗਵਰਨਰ ਪੰਜਾਬ ਨੂੰ ਮੰਗ ਪੱਤਰ ਭੇਜਦੇ ਹੋਏ ਤਾਰਾ ਚੰਦ ਭਗਤ ਤੇ ਸਮੂਹ ਅਹੁਦੇਦਾਰ। ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਦੇ ਜ਼ਰੀਏ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇ ਕੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਜਾਂਚ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਅੰਮ੍ਰਿਤਸਰ ’ਚ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ’ਚ ਤਹਿਸੀਲਦਾਰ ਅਭਿਜੀਤ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੈਲ ਅਤੇ ਸੂਬਾ ਸਕੱਤਰ ਤਾਰਾ ਚੰਦ ਭਗਤ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਬਰਨਾਲਾ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾ ਰਹੇ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨਾ ਲੋਕਤੰਤਰ ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਜੋ ਸਰਕਾਰ ਆਪਣੇ ਸਭ ਤੋਂ ਹੇਠਲੇ ਵਰਗ ਦੇ ਕਰਮਚਾਰੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਡੰਡਿਆਂ ਨਾਲ ਜਵਾਬ ਦਿੰਦੀ ਹੈ, ਉਹ ਨੈਤਿਕ ਤੌਰ ਤੇ ਸੱਤਾ ਵਿੱਚ ਰਹਿਣ ਦਾ ਅਧਿਕਾਰ ਗੁਆ ਬੈਠਦੀ ਹੈ। ਸਫ਼ਾਈ ਕਰਮਚਾਰੀਆਂ ਨੇ ਹਮੇਸ਼ਾਂ ਸਮਾਜ ਦੀ ਸੇਵਾ ਕੀਤੀ ਹੈ, ਪਰ ਅੱਜ ਉਹਨਾਂ ਨੂੰ ਹੀ ਸੜਕਾਂ ਤੇ ਘਸੀਟਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਹੈ। ਬਸਪਾ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮਜ਼ਦੂਰਾਂ, ਮੁਲਾਜ਼ਮਾਂ ਅਤੇ ਪਿੱਛੜੇ ਵਰਗਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਰਨਾਲਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਬਹੁਜਨ ਸਮਾਜ ਪਾਰਟੀ ਸੂਬਾ ਪੱਧਰ ਤੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਪ੍ਰਧਾਨ ਜਗਦੀਸ਼ ਦੁੱਗਲ, ਜਗਤਾਰ ਸਿੰਘ, ਰਜਿੰਦਰ ਸਿੰਘ ਢੀਟਾ, ਕੁਲਵੰਤ ਸਿੰਘ ਮੱਲੀਆਂ, ਪ੍ਰਧਾਨ ਰਮੇਸ਼ ਸਿੰਘ ਭੰਗਵਾ, ਸੰਤੋਖ ਸਿੰਘ ਮਿਹੋਤਾ, ਬਲਵਿੰਦਰ ਸਿੰਘ ਨੱਥੂਪੁਰੀਆ, ਹਲਕਾ ਸੈਂਟਰ ਜਨਰਲ ਸਕੱਤਰ ਬੂਟਾ ਸਿੰਘ, ਬਲਬੀਰ ਸਿੰਘ, ਅਸ਼ਵਨੀ, ਸਰਿੰਜਣ, ਵਸਣ ਸਿੰਘ, ਕਾਲਾ ਗਿਆਨੀ, ਬਲਦੇਵ ਸਿੰਘ, ਰੁਪਿੰਦਰ ਸਿੰਘ ਫੌਜੀ, ਬਲਵੀਰ ਸਿੰਘ ਮਿਹੋਤਾ, ਦੇਸ ਰਾਜ, ਕਮਲ ਭਗਤ, ਕਣਸ਼ਾਮ, ਮੇਲਾ ਰਾਮ, ਹਰਦੇਵ ਕੋਟਲੀ, ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।