ਏਆਈਸੀਸੀ ਦੇ ਵਿਨੋਦ ਵਰਮਾ ਨੇ ਦਿੱਤੀ ਐੱਸਆਈਆਰ ਸਬੰਧੀ ਬੂਥ ਪੱਧਰੀ ਟ੍ਰੇਨਿੰਗ ਦਿਹਾਤੀ ਕਾਂਗਰਸ ਦੇ ਦਫ਼ਤਰ ਵਿਖੇ ਏਆਈਸੀਸੀ ਦੇ ਵਿਨੋਦ ਵਰਮਾ ਨੇ ਦਿੱਤੀ ਐਸਆਈਆਰ ਸਬੰਧੀ ਬੂਥ ਪੱਧਰੀ ਟ੍ਰੇਨਿੰਗ
Publish Date: Tue, 28 Jul 2026 07:20 PM (IST)
Updated Date: Wed, 29 Jul 2026 04:13 AM (IST)
ਫੋਟੋ-39 ਫੋਟੋ ਕੈਪਸ਼ਨ: ਮੀਟਿੰਗ ਦੌਰਾਨ ਵਿਨੋਦ ਵਰਮਾ ਨਾਲ਼ ਸੁਖਵਿੰਦਰ ਸਿੰਘ ਡੈਨੀ, ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਭਲਾਈਪੁਰ ਤੇ ਹੋਰ ਸਾਥੀ। * ਹਰ ਬੂਥ ’ਤੇ ਯੋਗ ਵੋਟਰਾਂ ਦੀ ਸ਼ਨਾਖਤ ਕਰਨਾ ਕਾਂਗਰਸ ਵਰਕਰਾਂ ਦੀ ਅਹਿਮ ਜ਼ਿੰਮੇਵਾਰੀ : ਵਿਨੋਦ ਵਰਮਾ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਵੱਲੋਂ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ) ਸਬੰਧੀ ਬੂਥ ਪੱਧਰੀ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਏਆਈਸੀਸੀ ਵੱਲੋਂ ਕੋਆਰਡੀਨੇਟਰ ਤੇ ਭੁਪੇਸ਼ ਭਘੇਲ ਦੇ ਸਾਥੀ ਵਿਨੋਦ ਵਰਮਾ ਨੇ ਹਲਕਾ ਇੰਚਾਰਜ, ਬੀਐਲਏ-1, ਬੀਐਲਏ-2, ਬਲਾਕ ਪ੍ਰਧਾਨਾਂ ਅਤੇ ਬੂਥ ਪੱਧਰ ਦੇ ਕਾਂਗਰਸੀ ਵਰਕਰਾਂ ਨੂੰ ਐਸਆਈਆਰ ਦੀ ਪ੍ਰਕਿਰਿਆ, ਵੋਟਰਾਂ ਦੀ ਸ਼ਨਾਖਤ, ਲੋੜੀਂਦੇ ਦਸਤਾਵੇਜ਼ਾਂ ਅਤੇ ਬੂਥ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਨੋਦ ਵਰਮਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਬੂਥ ਵਰਕਰ ਘਰ-ਘਰ ਜਾ ਕੇ ਵੋਟਰਾਂ ਦੀ ਸ਼ਨਾਖਤ ਕਰੇ, ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਦੇਵੇ ਅਤੇ ਇਹ ਯਕੀਨੀ ਬਣਾਏ ਕਿ ਕਿਸੇ ਵੀ ਯੋਗ ਵੋਟਰ ਦਾ ਹੱਕ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਕੀਤਾ ਗਿਆ ਮਜ਼ਬੂਤ ਕੰਮ ਹੀ ਪਾਰਟੀ ਦੀ ਅਸਲ ਤਾਕਤ ਹੈ। ਇਸ ਮੌਕੇ ਅੰਮ੍ਰਿਤਸਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਦਿਹਾਤੀ ਕਾਂਗਰਸ ਦਾ ਸਮੁੱਚਾ ਸੰਗਠਨ ਐਸਆਈਆਰ ਦੀ ਪ੍ਰਕਿਿਰਆ ਨੂੰ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਬਲਾਕ ਅਤੇ ਹਰ ਬੂਥ ’ਤੇ ਪਾਰਟੀ ਵਰਕਰ ਸਰਗਰਮੀ ਨਾਲ ਕੰਮ ਕਰਨਗੇ ਅਤੇ ਵੋਟਰਾਂ ਦੀ ਸਹੀ ਸ਼ਨਾਖਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿਹਾਤੀ ਕਾਂਗਰਸ ਦਾ ਹਰ ਵਰਕਰ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਏਗਾ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸਆਈਆਰ ਦੌਰਾਨ ਪਾਰਟੀ ਦਾ ਹਰ ਵਰਕਰ ਚੌਕਸ ਰਹੇਗਾ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਕੱਟਣ ਜਾਂ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ’ਤੇ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਹਰ ਸੰਭਵ ਮਦਦ ਕਰਨ। ਟ੍ਰੇਨਿੰਗ ਦੌਰਾਨ ਵਰਕਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਐਸਆਈਆਰ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਗਏ। ਮੀਟਿੰਗ ਨੂੰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਤੇਜ ਸਿੰਘ ਸੋਹੀਆ, ਲਖਵਿੰਦਰ ਸਿੰਘ, ਸੁਖਰਾਜ ਸਿੰਘ ਰੰਧਾਵਾ, ਨਵਦੀਪ ਸਿੰਘ ਸੋਨਾ ਮਜੀਠਾ, ਟੀਟੂ ਜੰਡਿਆਲਾ, ਰਵੀ ਸਰਕਾਰੀਆ, ਰਾਜਬੀਰ ਮਧੂਸਾਗਾ, ਸਰਵਣ ਸਿੰਘ, ਝਿਲਮਿਲ ਸਿੰਘ ਬਾਠ ਤੇ ਵੱਡੀ ਗਿਣਤੀ ਵਿੱਚ ਦਿਹਾਤੀ ਕਾਂਗਰਸ ਦੇ ਅਹੁਦੇਦਾਰ, ਬਲਾਕ ਪ੍ਰਧਾਨ, ਬੀਐਲਏ-1, ਬੀਐੱਲਏ-2 ਤੇ ਬੂਥ ਪੱਧਰ ਦੇ ਕਾਂਗਰਸੀ ਵਰਕਰ ਹਾਜ਼ਰ ਸਨ।