ਡੀਏਵੀ ਨੇਸ਼ਟਾ ’ਚ ਮਨਾਇਆ ਆਜ਼ਾਦੀ ਦਿਵਸ ਡੀਏਵੀ ਨੇਸ਼ਟਾ ’ਚ ਮਨਾਇਆ ਆਜ਼ਾਦੀ ਦਿਵਸ
Publish Date: Sun, 16 Aug 2026 04:32 PM (IST)
Updated Date: Mon, 17 Aug 2026 04:00 AM (IST)
ਫੋਟੋ:25 ਕੈਪਸ਼ਨ : ਤਿਰੰਗਾ ਲਿਹਰਾਉਣ ਦੀ ਰਸਮ ਕਰਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨਾਲ ਹਨ ਪਿੰ੍ਰ. ਡਾ. ਗੁਰਬਿੰਦਰ ਸਿੰਘ ਭੱਟੀ, ਸੀਮਾ ਸੋਢੀ ਅਤੇ ਹੋਰ।਼ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡ ਨੇਸ਼ਟਾ (ਅਟਾਰੀ) ਦੀ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਮਾਹੌਲ ਤਿਰੰਗੇ ਦੇ ਰੰਗ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਵਿਚ ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਮਾਰਕੀਟ ਕਮੇਟੀ ਅਟਾਰੀ ਦੀ ਚੇਅਰਮੈਨ ਸੀਮਾ ਸੋਢੀ ਅਤੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਲਾਲੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਐਨਸੀਸੀ ਦੀ ਟੁੱਕੜੀ ਨੇ ਪੂਰੇ ਅਨੁਸ਼ਾਸਨ ਅਤੇ ਗੌਰਵ ਨਾਲ ਸਲਾਮੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਸ਼ਾਨਦਾਰ ਨਾਚਾਂ ਤੇ ਭੰਗੜੇ ਰਾਹੀਂ ਆਜ਼ਾਦੀ ਦੇ ਜਜ਼ਬੇ ਨੂੰ ਪ੍ਰਗਟ ਕੀਤਾ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ ਤੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਪ੍ਰਿੰਸੀਪਲ ਡਾ. ਗੁਰਬਿੰਦਰ ਸਿੰਘ ਭੱਟੀ ਨੇ ਆਏ ਹੋਏ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਤੇ ਸਨਮਾਨ ਕੀਤਾ।