ਲਿਟਲ ਬੱਡਸ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ ਲਿਟਲ ਬੱਡਸ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ
Publish Date: Sun, 16 Aug 2026 04:37 PM (IST)
Updated Date: Mon, 17 Aug 2026 04:00 AM (IST)
ਫੋਟੋ-6 ਕੈਪਸ਼ਨ : ਲਿਟਲ ਬੱਡਸ ਸਕੂਲ ’ਚ ਆਜ਼ਾਦੀ ਦਿਹਾੜੇੇ ਦੇ ਸਮਾਰੋਹ ਮੌਕੇ ਵਿਦਿਆਰਥੀ ਤੇ ਅਧਿਆਪਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਲਿਟਲ ਬੱਡਸ ਪਬਲਿਕ ਸਕੂਲ ਖੰਡਵਾਲਾ ਵਿਖੇ ਆਜ਼ਾਦੀ ਦਿਹਾੜਾ ਬੜੀ ਧੂੰੰਮਧਾਮ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰੈਜੀਡੈਂਟ ਸੁਰਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਸਕੂਲ ਦੀ ਵਾਈਸ ਪ੍ਰਿੰਸੀਪਲ ਯੋਗਿਤਾ, ਵੀਨਾ, ਦਵਿੰਦਰ ਕੌਰ, ਹਰਮਨ, ਮਨਪ੍ਰੀਤ ਤੇ ਸਾਰੇ ਸਟਾਫ ਨੇ ਬੇਹੱਦ ਯੋਗਦਾਨ ਦਿੱਤਾ। ਪ੍ਰਿੰਸੀਪਲ ਸੁਰਿੰਦਰ ਕੌਰ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੇ ਬਾਰੇ ਰੋਸ਼ਨੀ ਪਾਈ ਅਤੇ ਦੱਸਿਆ ਕਿ ਸ਼ਹੀਦ ਜਵਾਨਾਂ ਨੇ ਕਿਸ ਤਰ੍ਹਾਂ ਸ਼ਹੀਦ ਹੋ ਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਇਸ ਦੌਰਾਨ ਬੱਚਿਆਂ ਨੇ ਇਸ ਸਮਾਰੋਹ ਦਾ ਹਿੱਸਾ ਬਣਦਿਆਂ ਇਹ ਪ੍ਰਣ ਕੀਤਾ ਕਿ ਅਸੀ ਆਪਣੇ ਦੇਸ਼ ਦੇ ਸ਼ਹੀਦਾਂ ਦੇ ਸਦਾ ਕਰਜਦਾਰ ਰਹਾਂਗੇ, ਜਿਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਸਾਨੂੰ ਇਹ ਆਜ਼ਾਦੀ ਮਿਲੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਗਾਏ ਤੇ ਦੇਸ਼ ਭਗਤੀ ਨਾਲ ਭਰਪੂਰ ਪੇਸ਼ਕਾਰੀਆਂ ਨਾਲ ਸ਼ਮੂਲੀਅਤ ਕੀਤੀ। ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਵਿਤਾਵਾਂ ਵੀ ਬੋਲੀਆਂ ਗਈਆਂ। ਪ੍ਰੈਜੀਡੈਂਟ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੂਰਬੀਰ ਯੋਧਿਆਂ ਦੀ ਕੁਰਬਾਨੀਆਂ ਸਦਕਾ ਮਿਲੀ ਹੈ ਅਤੇ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਬੱਚਿਆਂ ਨੇ ਆਜ਼ਾਦੀ ਦਿਹਾੜੇ ਨਾਲ ਸਬੰਧਤ ਪੋਸਟਰ ਵੀ ਬਣਾਏ। ਅੰਤ ’ਚ ਰਾਸ਼ਟਰੀ ਗੀਤ ਨਾਲ ਇਸ ਪ੍ਰੋਗਰਾਮ ਦਾ ਸਮਾਪਨ ਹੋਇਆ।