ਡਾ. ਸੁਰੇਸ਼ ਕੁਮਾਰ ਨੇ ਲਹਿਰਾਇਆ ਝੰਡਾ
ਡਾ. ਸੁਰੇਸ਼ ਕੁਮਾਰ ਨੇ ਲਹਿਰਾਇਆ ਝੰਡਾ
Publish Date: Sun, 16 Aug 2026 05:22 PM (IST)
Updated Date: Mon, 17 Aug 2026 04:03 AM (IST)
ਫੋਟੋ-21 ਕੈਪਸ਼ਨ : ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੰਦੇ ਹੋਏ ਡਾ. ਸੁਰੇਸ਼ ਕੁਮਾਰ ਤੇ ਸਕੂਲ ਸਟਾਫ। ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਮਨੋਹਰ ਵਾਟਿਕਾ ਪਬਲਿਕ ਸਕੂਲ ਜੰਡਿਆਲਾ ਗੁਰੂ ਦੇ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਆਜ਼ਾਦੀ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਅਜਾਦੀ ਦੇ ਇਸ ਦਿਹਾੜੇ ਤੇ ਦੇਸ਼ ਵਾਸੀਆਂ ਤੇ ਜੰਡਿਆਲਾ ਗੁਰੂ ਦੇ ਸ਼ਹਿਰ ਵਾਸੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮਿਲੀ ਆਜ਼ਾਦੀ ਸੁਤੰਤਰਤਾ ਸੈਨਾਨੀਆਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਦੇਸ਼ ਨੂੰ ਆਜ਼ਾਦੀ ਦਿਵਾਈ ਤੇ ਇਸ ਅਜਾਦੀ ਦਾ ਅੱਜ ਅਸੀ ਸੁੱਖ ਮਾਣ ਰਹੇ ਹਾਂ। ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਭਾਰਤ ਸਾਹਮਣੇ ਅੱਜ ਵੀ ਕਈ ਵੱਡੀਆਂ ਚੁਣੌਤੀਆਂ ਹਨ। ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਤਰੱਕੀ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਅਤੇ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ।