ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ
Publish Date: Sun, 16 Aug 2026 05:24 PM (IST)
Updated Date: Mon, 17 Aug 2026 04:03 AM (IST)
ਫੋਟੋ-26 ਕੈਪਸ਼ਨ : ਜਿਲ੍ਹਾ ਸਿਵਲ ਸਰਜਨ ਦਫਤਰ ਵਿਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਂਦੇ ਹੋਏ ਅਧਿਕਾਰੀ ਅਤੇ ਕਰਮਚਾਰੀ। ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮੌਕੇ ਦਫ਼ਤਰ ਸਿਵਲ ਸਰਜਨ, ਅੰਮ੍ਰਿਤਸਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ, ਡਾ. ਮੋਨਾ ਚੱਤਰਥ, ਡਾ. ਰਜੀਵ ਠਕੁਰਾਲ, ਡਾ. ਵਨੀਤ ਕੌਰ, ਡਾ. ਸਾਮੀਆ ਕੋਹਲੀ, ਵਰਿੰਦਰ ਰੰਧਾਵਾ, ਪੂਨਮ ਸੈਣੀ, ਫਤਿਹਦੀਪ ਸਿੰਘ ਤੇ ਸੰਦੀਪ ਕੌਰ ਆਦਿ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡੀਡੀਐੱਚਓ ਡਾ. ਜਗਨਜੋਤ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਡੀਐੱਮਸੀ ਡਾ. ਸਰਬਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਨੀਸ਼ ਕੁਮਾਰ ਤੇ ਡਾ. ਪ੍ਰੀਤਵਿੰਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਰਦੀਪ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾ, ਸੁਮੀਤ ਸ਼ਰਮਾ, ਹਰਪਿੰਦਰ ਸਿੰਘ, ਸੁਖਮਨਦੀਪ ਸਿੰਘ, ਰਸ਼ਪਾਲ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ।