
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਸਾ ਅੰਮ੍ਰਿਤਸਰ ਯੂਨਿਟ ਵਲੋਂ ਮਨਾਇਆ ਆਜ਼ਾਦੀ ਦਿਵਸ

* ਰਾਸਾ ਅੰਮ੍ਰਿਤਸਰ ਯੂਨਿਟ ਨੇ ਮਨਾਇਆ ਆਜ਼ਾਦੀ ਦਿਵਸ
* ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਨੇ ਰਾਸ਼ਟਰੀ ਝੰਡਾ ਲਹਿਰਾਇਆ
ਫੋਟੋ-40
ਕੈਪਸ਼ਨ : ਆਜ਼ਾਦੀ ਦਿਵਸ ਸਮਾਰੋਹ ਦੌਰਾਨ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ, ਚੀਫ਼ ਐਡਵਾਈਜ਼ਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਅਗਰਵਾਲ, ਕਾਰਜਕਾਰੀ ਪ੍ਰਧਾਨ ਸਮੀਰ ਭਾਟੀਆ ਤੇ ਹੋਰ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਰਾਸਾ ਪੰਜਾਬ ਡਿਸਟ੍ਰਿਕਟ ਅੰਮ੍ਰਿਤਸਰ ਯੂਨਿਟ ਵੱਲੋਂ ਦੇਸ਼ ਦੀ ਆਜ਼ਾਦੀ ਦੀ ਵਰ੍ਹੇਗੰਢ ਅਤੇ ਆਜ਼ਾਦੀ ਦਿਵਸ ਅਜੰਤਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਬੜੇ ਹੀ ਉਤਸ਼ਾਹ, ਗੌਰਵ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਰਾਸਾ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਤਿਰੰਗਾ ਲਹਿਰਾਉਂਦੇ ਹੀ ਸਮੁੱਚਾ ਮਾਹੌਲ ਦੇਸ਼ਭਗਤੀ ਦੇ ਜਜ਼ਬੇ ਨਾਲ ਭਰ ਗਿਆ। ਇਸ ਉਪਰੰਤ ਹਾਜ਼ਰ ਸਮੂਹ ਪਤਵੰਤੇ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਜੰਤਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ‘ਜਨ ਗਣ ਮਨ’ ਅਤੇ ‘ਵੰਦੇ ਮਾਤਰਮ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਮਾਗਮ ’ਚ ਰਾਸਾ ਪੰਜਾਬ ਦੇ ਚੀਫ਼ ਐਡਵਾਈਜ਼ਰ ਜਗਜੀਤ ਸਿੰਘ, ਰਾਸਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਅਗਰਵਾਲ, ਰਾਸਾ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਸਮੀਰ ਭਾਟੀਆ ਸਮੇਤ ਕਮਲਜੋਤ ਕੋਹਲੀ, ਮਯੰਕ ਕਪੂਰ, ਪ੍ਰਮਿਲਾ ਕਪੂਰ, ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਦਿਨੇਸ਼ ਕਪੂਰ, ਜਗਜੀਤ ਸਿੰਘ, ਸੰਦੀਪ ਸਿੰਘ, ਰੋਹਤਾਂਸ਼ ਸ਼ਰਮਾ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਵਿਦਿਆਰਥੀਆਂ ਦੀ ਦੇਸ਼ ਭਗਤੀ ਨਾਲ ਭਰਪੂਰ ਪੇਸ਼ਕਾਰੀ ਨੇ ਸਮਾਗਮ ’ਚ ਮੌਜੂਦ ਹਰ ਵਿਅਕਤੀ ਦੇ ਮਨ ਵਿਚ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਕੀਤੀ ਅਤੇ ਪੂਰਾ ਮਾਹੌਲ ‘ਭਾਰਤ ਮਾਤਾ ਕੀ ਜੈ’ ਤੇ ‘ਜੈ ਹਿੰਦ’ ਦੇ ਜਜ਼ਬੇ ਨਾਲ ਗੂੰਜ ਉੱਠਿਆ। ਇਸ ਮੌਕੇ ਸੁਜੀਤ ਸ਼ਰਮਾ ਬੱਬਲੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਆਜ਼ਾਦੀ ਅਣਗਿਣਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਈਏ ਅਤੇ ਨਵੀਂ ਪੀੜ੍ਹੀ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਈਏ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਕਿਉਂਕਿ ਅੱਜ ਦੇ ਵਿਦਿਆਰਥੀ ਹੀ ਕੱਲ੍ਹ ਦੇ ਭਾਰਤ ਦੇ ਨਿਰਮਾਤਾ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਚੰਗੇ ਸੰਸਕਾਰ, ਇਮਾਨਦਾਰੀ, ਅਨੁਸ਼ਾਸਨ, ਦੇਸ਼ਭਗਤੀ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅਜੰਤਾ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਕੇ ਆਜ਼ਾਦੀ ਦਿਵਸ ਸਮਾਗਮ ਦੀ ਰੌਣਕ ਵਧਾਈ। ਸਕੂਲ ਦੇ ਵਿਿਦਆਰਥੀਆਂ ਵੱਲੋਂ ਪੇਸ਼ ਕੀਤੇ ਦੇਸ਼ਭਗਤੀ ਭਰਪੂਰ ਪ੍ਰੋਗਰਾਮ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਰਾਸਾ ਪੰਜਾਬ ਡਿਸਟ੍ਰਿਕਟ ਅੰਮ੍ਰਿਤਸਰ ਯੂਨਿਟ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਤਿਰੰਗਾ ਲਹਿਰਾਉਣ ਦਾ ਦਿਨ ਨਹੀਂ, ਸਗੋਂ ਇਹ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ, ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਇਕ ਮਜ਼ਬੂਤ, ਸਿੱਖਿਅਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕਰਨ ਦਾ ਮੌਕਾ ਵੀ ਦਿੰਦਾ ਹੈ। ਸਮਾਗਮ ਦੇ ਅੰਤ ’ਚ ਸਾਰਿਆਂ ਵੱਲੋਂ ਦੇਸ਼ ਦੀ ਤਰੱਕੀ, ਸ਼ਾਂਤੀ, ਖੁਸ਼ਹਾਲੀ ਅਤੇ ਏਕਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ।