ਕਈ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ : ਬੀਨੂੰ ਕਪੂਰ
ਕਈ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ : ਬੀਨੂੰ ਕਪੂਰ
Publish Date: Sun, 16 Aug 2026 05:55 PM (IST)
Updated Date: Mon, 17 Aug 2026 04:06 AM (IST)
ਕੈਪਸ਼ਨ : ‘ਬੀਨੂੰ ਕਪੂਰ ਲਕਸ ਸੈਲੂਨ ਐਂਡ ਅਕੈਡਮੀ’ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸਟਾਫ ਨਾਲ ਬੀਨੂੰ ਕਪੂਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੋਲਡਨ ਸਿਟੀ ਕਾਲੋਨੀ ਏਅਰਪੋਰਟ ਰੋਡ ’ਤੇ ਸਥਿਤ ‘ਬੀਨੂੰ ਕਪੂਰ ਲਕਸ ਸੈਲੂਨ ਐਂਡ ਅਕੈਡਮੀ’ ਦੀ ਐੱਮਡੀ ਤੇ ਮੇਕਅੱਪ ਆਰਟਿਸਟ ਬੀਨੂੰ ਕਪੂਰ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸਟਾਫ ਵੱਲੋਂ ਦੇਸ਼ ਭਗਤੀ ਵਾਲੀਆਂ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਬੀਨੂੰ ਕਪੂਰ ਨੇ ਕਿਹਾ ਕਿ ਦੇਸ਼ ਦੀ ਇਹ ਆਜ਼ਾਦੀ ਸਾਨੂੰ ਕਈ ਕੁਰਬਾਨੀਆਂ ਸਦਕਾ ਮਿਲੀ ਹੈ। ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਸ ਦੌਰਾਨ ਸਮੂਹ ਸਟਾਫ ਵਲੋਂ ਕੇਕ ਵੀ ਕੱਟਿਆ ਗਿਆ।