'ਆਪ' ਯੂਥ ਵਿੰਗ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ 'ਆਪ' ਯੂਥ ਵਿੰਗ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ
Publish Date: Sun, 16 Aug 2026 05:58 PM (IST)
Updated Date: Mon, 17 Aug 2026 04:06 AM (IST)
ਫੋਟੋ-9 ਕੈਪਸ਼ਨ : ਤਿਰੰਗਾ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਸਤਨਾਮ ਸਿੰਘ ਮਠਾੜੂ, ਪਰਮਿੰਦਰ ਸਿੰਘ ਨਿੱਜਰ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੁਗਰਾਜ ਸਿੰਘ ਬੱਲ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਯੂਥ ਵਿੰਗ ਵੱਲੋਂ ਜ਼ਿਲ੍ਹਾ ਇੰਚਾਰਜ ਸ਼ਹਿਰੀ ਯੂਥ ਵਿੰਗ ਸੰਦੀਪ ਸਿੰਘ ਤੇ ਜ਼ਿਲ੍ਹਾ ਇੰਚਾਰਜ ਦਿਹਾਤੀ ਯੂਥ ਵਿੰਗ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਮੀਡੀਆ ਇੰਚਾਰਜ–ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ ਅਤੇ ਯੂਥ ਵਿੰਗ ਸਟੇਟ ਸੈਕਰੇਟਰੀ ਪਰਮਿੰਦਰ ਸਿੰਘ ਨਿੱਜਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਤਿਰੰਗਾ ਯਾਤਰਾ ਦੌਰਾਨ ਨੌਜਵਾਨਾਂ ਨੇ ਹੱਥਾਂ ਵਿੱਚ ਤਿਰੰਗੇ ਲੈ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਇੰਚਾਰਜ ਸ਼ਹਿਰੀ ਯੂਥ ਵਿੰਗ ਸੰਦੀਪ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ ਅਤੇ ਪ੍ਰੇਰਣਾ ਦਾ ਦਿਨ ਹੈ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰੱਕੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਜ਼ਿਲ੍ਹਾ ਇੰਚਾਰਜ ਦਿਹਾਤੀ ਯੂਥ ਵਿੰਗ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ। ਇਸ ਤਿਰੰਗਾ ਯਾਤਰਾ ਦਾ ਮਕਸਦ ਨੌਜਵਾਨਾਂ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ “ਜੈ ਜਵਾਨ, ਜੈ ਕਿਸਾਨ” ਦਾ ਨਾਅਰਾ ਅੱਜ ਵੀ ਉਨ੍ਹਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਸੰਦੀਪ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਮਿਲੀ ਹੈ। ਯਾਤਰਾ ਦੌਰਾਨ ਭਾਰਤ ਮਾਤਾ ਦੀ ਜੈ , ਵੰਦੇ ਮਾਤਰਮ ਅਤੇ ਜੈ ਜਵਾਨ, ਜੈ ਕਿਸਾਨ ਦੇ ਨਾਅਰਿਆਂ ਨਾਲ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਰਿਹਾ। ਇਸ ਮੌਕੇ ਗਗਨਦੀਪ ਸਿੰਘ, ਹਿੰਮਤ ਸਿੰਘ, ਜੁਗਰਾਜ ਸਿੰਘ ਬੱਲ ਸੀਨੀਅਰ ਯੂਥ ਨੇਤਾ ਹਲਕਾ ਪੂਰਬੀ, ਚਾਂਦ ਕੁਮਾਰ, ਮਨਦੀਪ ਸਿੰਘ, ਹਰਮਨਪ੍ਰੀਤ ਵਿਰਕ, ਗੁਰਸ਼ੇਰ ਜੱਗੀ, ਮਨਮੋਹਨ ਸਿੰਘ, ਨਰਿੰਦਰ ਦੱਤਾ, ਅਮਰਜੀਤ ਸਿੰਘ, ਸਰਗੁਨ ਖੰਨਾ ਅਤੇ ਹੋਰ ਸਾਥੀ ਹਾਜ਼ਰ ਸਨ।