ਗੁਰੂ ਰਾਖਾ ਸੇਵਾ ਸੰਸਥਾ ਨੇ ਆਜ਼ਾਦੀ ਦਿਵਸ ਮਨਾਇਆ ਗੁਰੂ ਰਾਖਾ ਸੇਵਾ ਸੰਸਥਾ ਵੱਲੋਂ ਆਜ਼ਾਦੀ ਦਿਵਸ ਮਨਾਇਆ
Publish Date: Sun, 16 Aug 2026 06:04 PM (IST)
Updated Date: Mon, 17 Aug 2026 04:06 AM (IST)
ਫੋਟੋ-20 ਕੈਪਸਨ : ਆਜ਼ਾਦੀ ਦਿਵਸ ਮੌਕੇ ਕੌਂਸਲਰ ਸਰਬਜੀਤ ਸਿੰਘ ਡਿੰਪੀ, ਮਨਜੀਤ ਸਿੰਘ ਮੱਲੀ, ਜਤਿੰਦਰ ਕੌਰ ਅੰਜਲੀ ਤੇ ਹੋਰ। ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਗੁਰੂ ਰਾਖਾ ਸੇਵਾ ਸੰਸਥਾ ਵੱਲੋਂ ਆਜ਼ਾਦੀ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਧੰੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਸਰਬਜੀਤ ਸਿੰਘ ਡਿਪਟੀ ਨੇ ਸਮੂਹ ਦੇਸ਼ ਵਾਸੀਆਂ ਅਤੇ ਖਾਸ ਕਰਕੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ 15 ਅਗਸਤ 1947 ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਬੇਹੱਦ ਮਹੱਤਵਪੂਰਨ ਹੈ, ਜਦੋਂ ਦੇਸ਼ ਵਾਸੀਆਂ ਨੂੰ ਲੰਮੇ ਸੰਘਰਸ਼ ਤੇ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਗੁਲਾਮੀ ਤੋਂ ਆਜ਼ਾਦੀ ਮਿਲੀ। ਸਰਬਜੀਤ ਸਿੰਘ ਡਿਪਟੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ। ਸਰਬਜੀਤ ਸਿੰਘ ਡਿਪਟੀ ਨੇ ਆਪਣੇ ਪਰਿਵਾਰ, ਸਾਥੀਆਂ ਅਤੇ ਸਮੂਹ ਇਲਾਕਾ ਵਾਸੀਆਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਇਸ ਮੌਕੇ ਮੰਗਾ ਮਾਸਟਰ, ਮੋਹਿੰਦਰ ਸਿੰਘ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਬੀਰ ਸਿੰਘ, ਬਿੱਟੂ, ਮਨਜੀਤ ਸਿੰਘ ਮੱਲ੍ਹੀ, ਮੰਜੂ ਬਾਲਾ, ਮਨਜੀਤ ਕੌਰ, ਸਤਨਾਮ ਸਿੰਘ ਕਲਸੀ, ਸਤਨਾਮ ਸਿੰਘ ਗਿੱਲ, ਜਗੀਰ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਯੁਵਰਾਜ ਸਿੰਘ, ਦੀਪਕ, ਆਂਸੂ ਅਰੋੜਾ, ਅਨਮੋਲ ਸਿੰਘ, ਸੇਰੂ ਅਰੋੜਾ, ਦਿਲਬਾਗ ਸਿੰਘ, ਅਨਮੋਲ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਕੌਰ, ਅੰਜਲੀ, ਆਸਾ ਰਾਣੀ ਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਲ ਹੋਏ।